ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਰੂਜ਼ਵੈਲਟ ਸਕੇਰਿਟ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ

Posted On: 07 OCT 2026 8:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਰੂਜ਼ਵੈਲਟ ਸਕੇਰਿਟ ਦਾ ਉਨ੍ਹਾਂ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਵਿਚਾਰਪੂਰਨ ਸ਼ਬਦਾਂ ਲਈ ਧੰਨਵਾਦ ਕੀਤਾ ਅਤੇ ਇਸ ਗੱਲ ਨੂੰ ਦੁਹਰਾਇਆ ਕਿ ਭਾਰਤ ਡੋਮਿਨਿਕਾ ਨਾਲ ਆਪਣੀ ਸਥਾਈ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ। ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਾਲੇ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਪ੍ਰਗਟਾਈ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

"ਪ੍ਰਧਾਨ ਮੰਤਰੀ ਸਕੇਰਿਟ, ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਵਿਚਾਰਪੂਰਨ ਸ਼ਬਦਾਂ ਲਈ ਧੰਨਵਾਦ। ਭਾਰਤ ਡੋਮਿਨਿਕਾ ਨਾਲ ਆਪਣੀ ਸਥਾਈ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ। ਅਸੀਂ ਆਪਣੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਾਡੇ ਦੇਸ਼ਾਂ ਦੇ ਲੋਕਾਂ ਦੀ ਸਾਂਝੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਾਂ।

 @SkerritR"

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2320809) ਵਿਜ਼ੀਟਰ ਕਾਊਂਟਰ : 2