ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਦਾ ਲੇਖ ਸਾਂਝਾ ਕੀਤਾ, ਜਿਸ ਵਿੱਚ ਸੇਵਾ, ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਲੇਖੇ ਲੱਗੇ ਪੀਐੱਮ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ’ਤੇ ਚਾਨਣਾ ਪਾਇਆ ਗਿਆ
Posted On:
08 OCT 2026 10:39AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਵੱਲੋਂ ਲਿਖਿਆ ਗਿਆ ਲੇਖ ਸਾਂਝਾ ਕੀਤਾ ਹੈ।
ਇਸ ਲੇਖ ਵਿੱਚ ਸ਼੍ਰੀ ਏਕਨਾਥ ਸ਼ਿੰਦੇ ਲਿਖਦੇ ਹਨ ਕਿ ਪੀਐੱਮ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਸੇਵਾ, ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਸਫ਼ਰ ਨੂੰ ਦਰਸਾਉਂਦੇ ਹਨ। ਲੇਖ ਵਿੱਚ ਦੱਸਿਆ ਗਿਆ ਹੈ ਕਿ ਗੁਜਰਾਤ ਤੋਂ ਲੈ ਕੇ ਦਿੱਲੀ ਤੱਕ, ਬੁਨਿਆਦੀ ਢਾਂਚੇ, ਤਕਨੀਕ, ਭਲਾਈ ਅਤੇ ਸੱਭਿਆਚਾਰਕ ਵਿਰਾਸਤ ’ਤੇ ਦਿੱਤੇ ਗਏ ਧਿਆਨ ਨੇ ਭਾਰਤ ਦੇ ਵਿਕਾਸ ਸਫ਼ਰ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਾ ਅਗਲਾ ਪੜਾਅ ‘ਵਿਕਸਿਤ ਭਾਰਤ 2047’ ਵੱਲ ਸੇਧਿਤ ਹੈ, ਜਿਸ ਵਿੱਚ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੀ ਦੂਰਅੰਦੇਸ਼ੀ ਸ਼ਾਮਲ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ @mieknathshinde ਲਿਖਦੇ ਹਨ ਕਿ ਪੀਐੱਮ @narendramodi ਦੇ ਜਨਤਕ ਜੀਵਨ ਦੇ 25 ਸਾਲ ਸੇਵਾ, ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਸਫ਼ਰ ਨੂੰ ਦਰਸਾਉਂਦੇ ਹਨ।
ਗੁਜਰਾਤ ਤੋਂ ਲੈ ਕੇ ਦਿੱਲੀ ਤੱਕ, ਬੁਨਿਆਦੀ ਢਾਂਚੇ, ਤਕਨੀਕ, ਭਲਾਈ ਅਤੇ ਸੱਭਿਆਚਾਰਕ ਵਿਰਾਸਤ ’ਤੇ ਦਿੱਤੇ ਗਏ ਧਿਆਨ ਨੇ ਭਾਰਤ ਦੇ ਵਿਕਾਸ ਸਫ਼ਰ ਨੂੰ ਨਵਾਂ ਰੂਪ ਦਿੱਤਾ ਹੈ।
ਅਗਲਾ ਪੜਾਅ ‘ਵਿਕਸਿਤ ਭਾਰਤ 2047’ ਵੱਲ ਸੇਧਿਤ ਹੈ, ਜਿਸ ਵਿੱਚ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੀ ਦੂਰ-ਅੰਦੇਸ਼ੀ ਸ਼ਾਮਲ ਹੈ।”
**********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2320825)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam