ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਵਾਈ ਸੈਨਾ ਦਿਵਸ ’ਤੇ ਹਵਾਈ ਯੋਧਿਆਂ ਨੂੰ ਵਧਾਈ ਦਿੱਤੀ

Posted On: 08 OCT 2026 8:15AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਵਾਈ ਸੈਨਾ ਦਿਵਸ ਮੌਕੇ ਹਵਾਈ ਯੋਧਿਆਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਨੇ ਦੇਸ਼ ਦੇ ਅਸਮਾਨ ਦੀ ਰਾਖੀ ਲਈ ਹਵਾਈ ਯੋਧਿਆਂ ਦੀ ਬਹਾਦਰੀ ਅਤੇ ਵਚਨਬੱਧਤਾ ਨੂੰ ਸਲਾਮ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਵਿੱਚ ਸਾਂਝਾ ਕੀਤਾ:

“ਭਾਰਤ ਨੂੰ ਆਪਣੇ ਹਵਾਈ ਯੋਧਿਆਂ ’ਤੇ ਮਾਣ ਹੈ।

ਹਵਾਈ ਸੈਨਾ ਦਿਵਸ ’ਤੇ ਅਸੀਂ ਆਪਣੇ ਅਸਮਾਨ ਦੀ ਰਾਖੀ ਕਰਨ ਲਈ ਉਨ੍ਹਾਂ ਦੀ ਬਹਾਦਰੀ ਅਤੇ ਵਚਨਬੱਧਤਾ ਨੂੰ ਸਲਾਮ ਕਰਦੇ ਹਾਂ!”

*************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2320827) ਵਿਜ਼ੀਟਰ ਕਾਊਂਟਰ : 4