ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਕਜ਼ਾਕਿਸਤਾਨ ਗਣਰਾਜ ਦੇ ਰਾਸ਼ਟਰਪਤੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ
Posted On:
08 OCT 2026 7:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਕਜ਼ਾਕਿਸਤਾਨ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਕਾਸਿਮ-ਜੋਮਾਰਟ ਤੋਕਾਯੇਵ ਵੱਲੋਂ ਦਿੱਤੀਆਂ ਗਈਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਜ਼ਾਕਿਸਤਾਨ ਨਾਲ ਗੂੜ੍ਹੀ ਦੋਸਤੀ ਅਤੇ ਰਣਨੀਤਕ ਭਾਈਵਾਲੀ ਨੂੰ ਬਹੁਤ ਅਹਿਮੀਅਤ ਦਿੰਦੇ ਹਨ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਗੂੜ੍ਹਾ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
“ਰਾਸ਼ਟਰਪਤੀ ਤੋਕਾਯੇਵ, ਤੁਹਾਡੀਆਂ ਹਾਰਦਿਕ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਕਜ਼ਾਕਿਸਤਾਨ ਨਾਲ ਸਾਡੀ ਗੂੜ੍ਹੀ ਦੋਸਤੀ ਅਤੇ ਰਣਨੀਤਕ ਭਾਈਵਾਲੀ ਨੂੰ ਬਹੁਤ ਅਹਿਮੀਅਤ ਦਿੰਦਾ ਹਾਂ। ਮੈਂ ਸਾਡੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਗੂੜ੍ਹਾ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਾਂ।
@TokayevKZ”
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2321224)
ਵਿਜ਼ੀਟਰ ਕਾਊਂਟਰ : 4
Read this release in:
English
,
Urdu
,
हिन्दी
,
Assamese
,
Manipuri
,
Bengali
,
Gujarati
,
Odia
,
Telugu
,
Kannada
,
Malayalam