ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀ ਸੇਵਾ ਦੇ 25 ਸਾਲ ਪੂਰੇ ਕਰਨ 'ਤੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ
Posted On:
08 OCT 2026 7:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਪ੍ਰਸ਼ੰਸਾ ਭਰੇ ਸ਼ਬਦਾਂ ਲਈ ਧੰਨਵਾਦ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਵਿਚਾਲੇ ਦੋਸਤੀ ਨਵੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਦੇਸ਼ ਆਉਣ ਵਾਲੇ ਸਾਲਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨਗੇ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐੱਕਸ 'ਤੇ ਪੋਸਟ ਕੀਤਾ:
"ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਿਸੇਸਰ, ਤੁਹਾਡੀਆਂ ਦਿਲੀਂ ਸ਼ੁਭਕਾਮਨਾਵਾਂ ਅਤੇ ਪ੍ਰਸ਼ੰਸਾ ਭਰੇ ਸ਼ਬਦਾਂ ਲਈ ਧੰਨਵਾਦ। ਭਾਰਤ ਅਤੇ ਤ੍ਰਿਨੀਦਾਦ ਅਤੇ ਟੋਬੈਗੋ ਵਿਚਾਲੇ ਦੋਸਤੀ ਨਵੀਆਂ ਉੱਚਾਈਆਂ ਨੂੰ ਛੂਹ ਰਹੀ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਆਪਣੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ।
@PM_Kamla"
***************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2321318)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Tamil
,
Telugu
,
Kannada