ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਵਧਾਈ ਦੇਣ ਲਈ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਪ੍ਰਗਟ ਕੀਤਾ


Posted On: 08 OCT 2026 7:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਦੇਸ਼ ਦੀ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਨਿੱਘੀ ਵਧਾਈ ਦੇਣ ਲਈ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੋਨ ਮਿਸ਼ੇਲ ਦਾ ਧੰਨਵਾਦ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਭਾਰਤ ਅਤੇ ਗ੍ਰੇਨਾਡਾ ਵਿਚਾਲੇ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦੇ ਹਨ ਅਤੇ ਇਹਨਾਂ ਨੇੜਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਨ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

“ਪ੍ਰਧਾਨ ਮੰਤਰੀ ਡਿਕੋਨ ਮਿਸ਼ੇਲ, ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ। ਮੈਂ ਭਾਰਤ ਅਤੇ ਗ੍ਰੇਨਾਡਾ ਵਿਚਾਲੇ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹਾਂ ਅਤੇ ਸਾਡੇ ਨੇੜਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਾਂ। @hondickon”

 

****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2321324) ਵਿਜ਼ੀਟਰ ਕਾਊਂਟਰ : 2