ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਜ਼ਾਂਬੀਆ ਗਣਰਾਜ ਦੇ ਰਾਸ਼ਟਰਪਤੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ
Posted On:
08 OCT 2026 7:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਰਾਸ਼ਟਰ ਦੀਆਂ 25 ਸਾਲਾਂ ਦੀਆਂ ਸੇਵਾਵਾਂ ਪੂਰੀਆਂ ਕਰਨ 'ਤੇ ਜ਼ਾਂਬੀਆ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਹਾਕਾਇੰਡੇ ਹਿਚਿਲੇਮਾ ਵੱਲੋਂ ਦਿੱਤੀਆਂ ਗਈਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਜ਼ਾਂਬੀਆ ਨਾਲ ਆਪਣੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ ਅਤੇ ਗੂੜ੍ਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:
“ਰਾਸ਼ਟਰਪਤੀ ਹਿਚਿਲੇਮਾ, ਤੁਹਾਡੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਲਈ ਧੰਨਵਾਦ।
ਭਾਰਤ ਜ਼ਾਂਬੀਆ ਨਾਲ ਆਪਣੀ ਦੋਸਤੀ ਨੂੰ ਬਹੁਤ ਅਹਿਮੀਅਤ ਦਿੰਦਾ ਹੈ ਅਤੇ ਮੈਂ ਸਾਡੀ ਗੂੜ੍ਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਹਾਂ।
@HHichilema”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2321327)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
हिन्दी
,
Assamese
,
Manipuri
,
Bengali
,
Gujarati
,
Odia
,
Telugu
,
Kannada
,
Malayalam