ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਕੱਛ ਵਿੱਚ ਹੋਏ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਪ੍ਰਤੀ ਅਫ਼ਸੋਸ ਪ੍ਰਗਟ ਕੀਤਾ

Posted On: 09 OCT 2026 7:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੱਛ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ;

"ਗੁਜਰਾਤ ਦੇ ਕੱਛ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁਖਾਂਤ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਲੋਕਾਂ ਪ੍ਰਤੀ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ: ਪੀਐੱਮ @narendramodi"

 

**********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2321832) ਵਿਜ਼ੀਟਰ ਕਾਊਂਟਰ : 10