ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ- ਨਵੀਂ ਦਿੱਲੀ ਵਿੱਚ ਪਹਿਲੀ BIMSTEC ਗ੍ਰਹਿ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰਨਾ ਭਾਰਤ ਲਈ ਸਨਮਾਨ ਦੀ ਗੱਲ


ਇਹ ਇਤਿਹਾਸਕ ਮੀਟਿੰਗ ਅੱਤਵਾਦ, ਸਰਹੱਦ-ਪਾਰ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ, ਕੱਟਰਪੰਥ, ਤਸਕਰੀ, ਗੈਰ ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਦੇ ਸਾਡੇ ਸਾਂਝੇ ਸੰਕਲਪ ਨੂੰ ਰੇਖਾਂਕਿਤ ਕਰਦੀ ਹੈ

ਠੋਸ ਤਾਲਮੇਲ ਰਾਹੀਂ ਅਸੀਂ ਇੱਕ ਸੁਰੱਖਿਅਤ, ਮਜ਼ਬੂਤ ਅਤੇ ਵਧੇਰੇ ਸੁਰੱਖਿਅਤ BIMSTEC ਖੇਤਰ ਬਣਾਉਣ ਲਈ ਵਚਨਬੱਧ

ਗ੍ਰਹਿ ਮੰਤਰੀਆਂ ਅਤੇ ਮੈਂਬਰ ਦੇਸ਼ਾਂ ਦੇ ਵਫ਼ਦ ਦਾ ਹਾਰਦਿਕ ਸੁਆਗਤ

Posted On: 12 OCT 2026 6:29PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਰਤ ਲਈ 13 ਅਕਤੂਬਰ 2026 ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀ ਪਹਿਲੀ ਬਿਮਸਟੈਕ (BIMSTEC) ਗ੍ਰਹਿ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰਨਾ ਸਨਮਾਨ ਦੀ ਗੱਲ ਹੈ।

X ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਭਾਰਤ ਲਈ 13 ਅਕਤੂਬਰ 2026 ਨੂੰ ਨਵੀਂ ਦਿੱਲੀ ਵਿੱਚ ਪਹਿਲੀ BIMSTEC ਗ੍ਰਹਿ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰਨਾ ਸਨਮਾਨ ਦੀ ਗੱਲ ਹੈ। ਮੈਂ ਮਾਣਯੋਗ ਗ੍ਰਹਿ ਮੰਤਰੀਆਂ ਅਤੇ ਮੈਂਬਰ ਦੇਸ਼ਾਂ ਦੇ ਵਫ਼ਦ ਦਾ ਹਾਰਦਿਕ ਸੁਆਗਤ ਕਰਦਾ ਹਾਂ। ਇਹ ਇਤਿਹਾਸਕ ਮੀਟਿੰਗ ਅੱਤਵਾਦ, ਸਰਹੱਦ-ਪਾਰ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ, ਕੱਟਰਪੰਥ, ਤਸਕਰੀ, ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਸਾਈਬਰ ਖਤਰਿਆਂ ਨਾਲ ਨਜਿੱਠਣ ਦੇ ਸਾਡੇ ਸਾਂਝੇ ਸੰਕਲਪ ਨੂੰ ਰੇਖਾਂਕਿਤ ਕਰਦੀ ਹੈ। ਠੋਸ ਤਾਲਮੇਲ ਰਾਹੀਂ, ਅਸੀਂ ਇੱਕ ਸੁਰੱਖਿਅਤ, ਮਜ਼ਬੂਤ ਅਤੇ ਵਧੇਰੇ ਸੁਰੱਖਿਅਤ BIMSTEC ਖੇਤਰ ਬਣਾਉਣ ਲਈ ਵਚਨਬੱਧ ਹਾਂ।”

 

****

ਆਰਕੇ/ਆਰਆਰ/ਪੀਐੱਸ/ਪੀਆਰ/ਸ਼ੀਨਮ


(Release ID: 2322800) ਵਿਜ਼ੀਟਰ ਕਾਊਂਟਰ : 8