ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬਲੂਮਬਰਗ ਨਿਊ ਇਕਨੌਮੀ ਫੋਰਮ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

Posted On: 13 OCT 2026 10:07PM by PIB Chandigarh

ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਸੇਵਾ ਵਿੱਚ 25 ਸਾਲ ਪੂਰੇ ਕਰਨ 'ਤੇ ਵਧਾਈ ਦਿੱਤੀ।

ਸ਼੍ਰੀ ਸੁਨਕ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦੇ ਸਮਰਪਣ, ਕੰਮ ਪ੍ਰਤੀ ਲਗਨ ਅਤੇ ਊਰਜਾ ਦੀ ਸ਼ਲਾਘਾ ਕੀਤੀ ਅਤੇ ਭਾਰਤ-ਬਰਤਾਨੀਆ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ, ਵਿਸ਼ੇਸ਼ ਤੌਰ 'ਤੇ ਵਪਾਰ, ਤਕਨਾਲੋਜੀ ਅਤੇ ਏ.ਆਈ. ਦੇ ਖੇਤਰ ਵਿੱਚ ਸੰਬੰਧਾਂ 'ਤੇ ਜ਼ੋਰ ਦਿੱਤਾ।

ਸ਼੍ਰੀ ਨਰੇਂਦਰ ਮੋਦੀ ਨੇ ਇਸ ਪੋਸਟ ਦਾ ਜਵਾਬ ਦਿੰਦਿਆਂ ਐੱਕਸ ਉੱਤੇ ਲਿਖਿਆ:

 'ਅੱਜ ਬਲੂਮਬਰਗ ਨਿਊ ਇਕਨੌਮੀ ਫੋਰਮ ਵਿੱਚ ਤੁਹਾਨੂੰ ਮਿਲ ਕੇ ਬਹੁਤ ਚੰਗਾ ਲੱਗਾ!'

 

****

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2323200) ਵਿਜ਼ੀਟਰ ਕਾਊਂਟਰ : 5