Posted On:
13 OCT 2026 10:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਨਿੱਘੀ ਅਤੇ ਸਾਰਥਕ ਗੱਲਬਾਤ ਕੀਤੀ।
ਦੋਵੇਂ ਨੇਤਾ ਭਾਰਤ-ਕਨੇਡਾ ਸੰਬੰਧਾਂ ਵਿੱਚ ਸਕਾਰਾਤਮਿਕ ਗਤੀ ਨੂੰ ਅੱਗੇ ਵਧਾਉਣ ਅਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਅਤੇ ਲੋਕਾਂ ਦੇ ਆਪਸੀ ਸੰਬੰਧਾਂ ਸਮੇਤ ਰਣਨੀਤਕ ਭਾਈਵਾਲੀ ਦੇ ਪ੍ਰਮੁੱਖ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ 'ਤੇ ਸਹਿਮਤ ਹੋਏ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਕਨੇਡਾ ਵੱਧ ਸਥਿਰ ਅਤੇ ਖ਼ੁਸ਼ਹਾਲ ਦੁਨੀਆ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ।
ਸ਼੍ਰੀ ਮੋਦੀ ਨੇ ਐੱਕਸ ਉੱਤੇ ਇੱਕ ਪੋਸਟ ਵਿੱਚ ਕਿਹਾ;
“ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਨਿੱਘੀ ਅਤੇ ਸਾਰਥਕ ਗੱਲਬਾਤ ਹੋਈ।
ਅਸੀਂ ਭਾਰਤ-ਕਨੇਡਾ ਸੰਬੰਧਾਂ ਵਿੱਚ ਸਕਾਰਾਤਮਿਕ ਗਤੀ ਨੂੰ ਅੱਗੇ ਵਧਾਉਣ ਅਤੇ ਵਪਾਰ, ਊਰਜਾ, ਤਕਨਾਲੋਜੀ, ਸੁਰੱਖਿਆ ਅਤੇ ਲੋਕਾਂ ਦੇ ਆਪਸੀ ਸੰਬੰਧਾਂ ਸਮੇਤ ਰਣਨੀਤਕ ਭਾਈਵਾਲੀ ਦੇ ਪ੍ਰਮੁੱਖ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ 'ਤੇ ਸਹਿਮਤ ਹੋਏ।
ਭਾਰਤ ਅਤੇ ਕਨੇਡਾ ਮਿਲ ਕੇ ਵੱਧ ਸਥਿਰ ਅਤੇ ਖ਼ੁਸ਼ਹਾਲ ਦੁਨੀਆ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ। @MarkJCarney”
****
ਐੱਮਜੇਪੀਐੱਸ/ਐੱਸਐੱਸ/ਐੱਸਟੀ