ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਦੋਵਾਂ ਧਿਰਾਂ ਨੇ ਸਹਿਯੋਗ ਦੇ ਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ

ਪ੍ਰਧਾਨ ਮੰਤਰੀ ਨੇ ਦੁਵੱਲੇ ਸਬੰਧਾਂ ਵਿੱਚ ਬਣੀ ਹਾਂ-ਪੱਖੀ ਗਤੀ ਨੂੰ ਠੋਸ ਨਤੀਜਿਆਂ ਵਿੱਚ ਬਦਲਣ ਦੇ ਮਹੱਤਵ 'ਤੇ ਜ਼ੋਰ ਦਿੱਤਾ

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ

Posted On: 14 OCT 2026 6:56PM by PIB Chandigarh

ਕੈਨੇਡਾ ਦੀ ਵਿਦੇਸ਼ ਮੰਤਰੀ ਮਹਾਮਹਿਮ ਸੁਸ਼੍ਰੀ ਅਨੀਤਾ ਆਨੰਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼੍ਰੀ ਆਨੰਦ ਨੇ ਆਪਸੀ ਹਿੱਤ ਦੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਜਾਰੀ ਯਤਨਾਂ 'ਤੇ ਚਰਚਾ ਕੀਤੀ। ਇਹਨਾਂ ਖੇਤਰਾਂ ਵਿੱਚ ਵਪਾਰ, ਵਿਗਿਆਨ ਅਤੇ ਤਕਨਾਲੋਜੀ, ਰੱਖਿਆ, ਸੁਰੱਖਿਆ, ਊਰਜਾ, ਸਿੱਖਿਆ, ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਸਬੰਧ ਅਤੇ ਬਹੁਪੱਖੀ ਸਹਿਯੋਗ ਸ਼ਾਮਲ ਹਨ।

ਪ੍ਰਧਾਨ ਮੰਤਰੀ ਨੇ ਦੁਵੱਲੀ ਗੱਲਬਾਤ ਦੀ ਗਤੀ ਨੂੰ ਬਣਾਏ ਰੱਖਣ ਅਤੇ ਉਸਨੂੰ ਠੋਸ ਨਤੀਜਿਆਂ ਵਿੱਚ ਬਦਲਣ ਦੇ ਮਹੱਤਵ 'ਤੇ ਜ਼ੋਰ ਦਿੱਤਾ, ਜਿਸ ਵਿੱਚ 'ਵਿਆਪਕ ਆਰਥਿਕ ਭਾਈਵਾਲੀ ਸਮਝੌਤੇ' (ਸੀਈਪੀਏ) 'ਤੇ ਗੱਲਬਾਤ ਨੂੰ ਜਲਦ ਪੂਰਾ ਕਰਨਾ ਵੀ ਸ਼ਾਮਲ ਹੈ।

ਦੋਵਾਂ ਨੇਤਾਵਾਂ ਨੇ ਆਪਸੀ ਹਿੱਤ ਦੇ ਖੇਤਰੀ ਅਤੇ ਆਲਮੀ ਘਟਨਾਵਾਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਾਰਨੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅੱਗੇ ਵੀ ਉਨ੍ਹਾਂ ਨਾਲ ਗੱਲਬਾਤ ਜਾਰੀ ਰੱਖਣ ਲਈ ਉਤਸੁਕ ਹਨ।

*****

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2323779) ਵਿਜ਼ੀਟਰ ਕਾਊਂਟਰ : 5