ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ-ਪੰਜਾਬ ਅੱਜ ਨਸ਼ਾਖੋਰੀ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ
ਪੰਜਾਬ ਸਰਕਾਰ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਵੇਗਾ
ਦਿੜ੍ਹਬਾ ਵਿੱਚ ਦਬਾਅ ਹੇਠ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ
ਪਰਵਿੰਦਰ ਦੇ ਪਿਤਾ ਨੇ ਪੰਜਾਬ ਸਰਕਾਰ ਅਤੇ ਇਸ ਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ, ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਸੂਬਾ ਸਰਕਾਰ ਤੋਂ ਜਵਾਬ ਵੀ ਮੰਗੇਗਾ
ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ 'ਤੇ ਸਵਾਲ ਉਠਾਏ ਜਾ ਰਹੇ ਹਨ
ਨਸ਼ਿਆਂ ਦੇ ਨੈੱਟਵਰਕ 'ਤੇ ਫੈਸਲਾਕੁੰਨ ਹਮਲਾ ਹੋਣਾ ਚਾਹੀਦਾ ਹੈ ਅਤੇ ਅਪਰਾਧੀਆਂ ਨੂੰ ਦਿੱਤੀ ਜਾਣ ਵਾਲੀ ਕਿਸੇ ਵੀ ਰਾਜਨੀਤਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ
ਸਾਡਾ ਟੀਚਾ ਸਪਸ਼ਟ ਹੈ: ਨਸ਼ਿਆਂ 'ਤੇ ਹਮਲਾ ਕਰਨਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਡਰ-ਮੁਕਤ ਪੰਜਾਬ
Posted On:
16 OCT 2026 5:07PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਅੱਜ ਨਸ਼ਾਖੋਰੀ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰਿਆਂ ਨਾਲ ਜੂਝ ਰਿਹਾ ਹੈ।
ਐਕਸ ਪਲੈਟਫਾਰਮ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਅੱਜ ਨਸ਼ਾਖੋਰੀ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰਿਆਂ ਨਾਲ ਜੂਝ ਰਿਹਾ ਹੈ। ਪੰਜਾਬ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਕੌਣ ਯਕੀਨੀ ਬਣਾਏਗਾ? ਦਿੜ੍ਹਬਾ ਵਿੱਚ ਇੱਕ ਪਿਤਾ ਦਾ ਦਬਾਅ ਹੇਠ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਇੱਕ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੱਤਿਆ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਰਵਿੰਦਰ ਦੇ ਪਿਤਾ ਨੇ ਪੰਜਾਬ ਸਰਕਾਰ ਅਤੇ ਇਸਦੇ ਵਿਧਾਇਕ 'ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗੇਗਾ। ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦਾ ਵਪਾਰ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵੱਧ ਰਿਹਾ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਬੋਲਣ ਵਾਲਿਆਂ ਦੀ ਸੁਰੱਖਿਆ 'ਤੇ ਸਵਾਲ ਉਠਾਏ ਜਾ ਰਹੇ ਹਨ। ਮੁੱਖ ਮੰਤਰੀ ਜੀ, ਪੰਜਾਬ ਦੇ ਲੋਕਾਂ ਨੂੰ ਐਲਾਨਾਂ ਦੀ ਨਹੀਂ, ਸਗੋਂ ਨਤੀਜਿਆਂ ਦੇ ਜਵਾਬ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਇੱਕ ਫੈਸਲਾਕੁੰਨ ਕਾਰਵਾਈ ਅਤੇ ਅਪਰਾਧੀਆਂ ਨੂੰ ਦਿੱਤੀ ਜਾਣ ਵਾਲੀ ਕਿਸੇ ਵੀ ਰਾਜਨੀਤਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਦੀ ਲੋੜ ਹੈ। ਸਾਡਾ ਟੀਚਾ ਸਪਸ਼ਟ ਹੈ - ਨਸ਼ੀਲੇ ਪਦਾਰਥਾਂ ਦੇ ਕਾਰੋਬਾਰ 'ਤੇ ਹਮਲਾ ਕਰਨਾ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ, ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਅਤੇ ਕਾਨੂੰਨ ਦਾ ਅਜਿਹਾ ਰਾਜ ਯਕੀਨੀ ਬਣਾਉਣਾ ਜਿਸ ਵਿੱਚ ਕੋਈ ਵੀ ਨਾਗਰਿਕ ਡਰ ਵਿੱਚ ਜਿਊਣ ਲਈ ਮਜ਼ਬੂਰ ਨਾ ਹੋਵੇ।
***
ਆਰਕੇ/ਆਰਆਰ/ ਪੀਆਰ/ਪੀਐੱਸ /ਏਕੇ
(Release ID: 2324610)
ਵਿਜ਼ੀਟਰ ਕਾਊਂਟਰ : 4