ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
CAQM ਦੀ ਟੀਮ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2026 ਦੌਰਾਨ ਲਾਗੂ ਕੀਤੇ ਗਏ ਉਪਾਵਾਂ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਦੌਰਾ ਕੀਤਾ
Posted On:
16 OCT 2026 8:29PM by PIB Chandigarh
ਰਾਸ਼ਟਰੀ ਰਾਜਧਾਨੀ ਖੇਤਰ (NCR) ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਦੇ ਮੈਂਬਰ (ਤਕਨੀਕੀ) ਡਾ. ਟੀ. ਐੱਸ. ਪੰਵਾਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਵਫ਼ਦ ਨੇ ਜਾਰੀ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਜਲਾਉਣ ਦੀ ਰੋਕਥਾਮ ਦੇ ਉਪਾਵਾਂ ਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਦੀ ਸਮੀਖਿਆ ਕਰਨ ਲਈ ਅੱਜ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਦੌਰਾ ਕੀਤਾ।
ਵਫ਼ਦ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਬੰਧਿਤ ਵਿਭਾਗਾਂ ਦੇ ਦਰਮਿਆਨ ਤਾਲਮੇਲ ਦਾ ਮੁਲਾਕਣ ਕਰਨ ਲਈ ਮੋਗਾ ਦੇ ਪਛਾਣੇ ਗਏ 'ਹੌਟਸਪੌਟ' ਪਿੰਡਾਂ ਦਾ ਖੇਤਰੀ ਦੌਰਾ ਕੀਤਾ।

ਦੌਰੇ ਦੌਰਾਨ, ਵਫ਼ਦ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਇਸ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਦੀ ਉਪਲਬਧਤਾ ਅਤੇ ਤਾਇਨਾਤੀ, ਜ਼ਮੀਨੀ ਪੱਧਰ 'ਤੇ ਨਿਗਰਾਨੀ ਅਤੇ ਸਬੰਧਿਤ ਹਿੱਸੇਦਾਰਾਂ ਵਿਚਕਾਰ ਤਾਲਮੇਲ ਦਾ ਜਾਇਜ਼ਾ ਲੈਣਾ ਸ਼ਾਮਲ ਹਨ।
CAQM ਦੀ ਟੀਮ ਨੇ ਪਛਾਣੀਆਂ ਗਈਆਂ ਥਾਵਾਂ 'ਤੇ ਰੋਕਥਾਮ ਉਪਾਵਾਂ ਦੇ ਲਾਗੂਕਰਨ ਦਾ ਵੀ ਮੁਲਾਂਕਣ ਕੀਤਾ ਅਤੇ ਜਾਰੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਿਰੰਤਰ ਨਿਗਰਾਨੀ, ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਤਾਲਮੇਲ ਅਤੇ ਸਮੇਂ ਸਿਰ ਕਾਰਵਾਈ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਹ ਦੌਰਾ ਪੰਜਾਬ ਦੇ ਪਛਾਣੇ ਗਏ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੇ ਪ੍ਰਬੰਧਨ ਸਬੰਧੀ ਉਪਾਵਾਂ ਦੀ ਨਿਰੰਤਰ ਨਿਗਰਾਨੀ ਅਤੇ ਸਮੀਖਿਆ ਲਈ CAQM ਦੁਆਰਾ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ ।
****
ਵੀਐੱਮ /ਜੀਐੱਸ/ਏਕੇ
(Release ID: 2324834)
ਵਿਜ਼ੀਟਰ ਕਾਊਂਟਰ : 9