ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਸੀਏਕਿਊਐੱਮ (CAQM) ਨੇ ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਉਪਾਵਾਂ ਦੀ ਸਮੀਖਿਆ ਕੀਤੀ; ਫਸਲ ਅਵਸ਼ੇਸ਼ ਪ੍ਰਬੰਧਨ (CRM) ਮਸ਼ੀਨਰੀ ਦੀ ਸਮੇਂ ਸਿਰ ਉਪਲਬਧਤਾ ਅਤੇ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨ 'ਤੇ ਜ਼ੋਰ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਗਏ ਉਪਾਵਾਂ ਦੇ ਜ਼ਮੀਨੀ ਪੱਧਰ 'ਤੇ ਲਾਗੂਕਰਨ ਦਾ ਮੁਲਾਂਕਣ ਕਰਨ ਲਈ
Posted On:
17 OCT 2026 7:29PM by PIB Chandigarh
ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਦੌਰੇ ਤੋਂ ਬਾਅਦ, ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਦੇ ਮੈਂਬਰ (ਤਕਨੀਕੀ) ਡਾ. ਟੀ.ਐੱਸ. ਪੰਵਾਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਟੀਮ ਨੇ ਅੱਜ ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਚੱਲ ਰਹੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਾਵਾਂ ਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਦੀ ਸਮੀਖਿਆ ਕਰਨਾ ਸੀ।

ਟੀਮ ਨੇ ਫਿਰੋਜ਼ਪੁਰ ਸਥਿਤ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਵਿਖੇ ਫਿਰੋਜ਼ਪੁਰ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਿਤ ਜ਼ਿਲ੍ਹਾ ਅਧਿਕਾਰੀਆਂ ਨਾਲ ਸਾਂਝੀ ਸਮੀਖਿਆ ਮਿਟਿੰਗ ਕੀਤੀ। ਮੀਟਿੰਗ ਦੌਰਾਨ, ਟੀਮ ਨੇ ਝੋਨੇ ਦੀ ਪਰਾਲੀ ਦੇ ਇਨ-ਸੀਟੂ (ਖ਼ੇਤ ਵਿੱਚ) ਅਤੇ ਐਕਸ-ਸੀਟੂ (ਖ਼ੇਤ ਤੋਂ ਬਾਹਰ) ਪ੍ਰਬੰਧਨ ਅਤੇ ਵਰਤੋਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਅਤੇ ਸਬੰਧਿਤ ਵਿਭਾਗਾਂ ਦਰਮਿਆਨ ਤਾਲਮੇਲ ਦੀ ਸਮੀਖਿਆ ਕੀਤੀ। ਫਸਲ ਅਵਸ਼ੇਸ਼ ਪ੍ਰਬੰਧਨ (CRM) ਮਸ਼ੀਨਰੀ ਦੀ ਉਪਲਬਧਤਾ ਅਤੇ ਤਾਇਨਾਤੀ, ਜ਼ਮੀਨੀ ਪੱਧਰ 'ਤੇ ਨਿਗਰਾਨੀ, ਹੌਟਸਪੌਟ ਖੇਤਰਾਂ ਦੀ ਨਿਗਰਾਨੀ ਅਤੇ ਲਾਗੂ ਕਰਨ ਸਬੰਧੀ ਉਪਾਵਾਂ ਦੀ ਵੀ ਸਮੀਖਿਆ ਕੀਤੀ ਗਈ।
ਟੀਮ ਨੇ ਝੋਨੇ ਦੀ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਨੂੰ ਮਜ਼ਬੂਤ ਕਰਨ, ਸੀਆਰਐੱਮ (CRM) ਮਸ਼ੀਨਰੀ ਦੀ ਸਮੇਂ ਸਿਰ ਉਪਲਬਧਤਾ ਅਤੇ ਉਸ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ, ਸੰਗ੍ਰਹਿਕਰਤਾਵਾਂ, ਉਦਯੋਗਾਂ ਅਤੇ ਹੋਰ ਹਿੱਤਧਾਰਕਾਂ ਦਰਮਿਆਨ ਤਾਲਮੇਲ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਤਕਨਾਲੋਜੀ-ਅਧਾਰਿਤ ਨਿਗਰਾਨੀ ਅਤੇ ਰੁਝਾਨਾਂ ਦੇ ਵਿਸ਼ਲੇਸ਼ਣ ਲਈ ਡ੍ਰੋਨ ਅਤੇ ਘੱਟ ਲਾਗਤ ਵਾਲੇ ਸੈਂਸਰਾਂ ਦੀ ਤਾਇਨਾਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ, ਕਿਸਾਨਾਂ ਨੂੰ ਪਰਾਲੀ ਸਾੜਨ ਅਤੇ ਪੀਐੱਮ 2.5 (PM 2.5) ਦੇ ਨੁਕਸਾਨਦੇਹ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਮੀਖਿਆ ਕੀਤੀ ਗਈ।

ਕਮਿਸ਼ਨ ਨੇ ਕਿਸਾਨਾਂ ਨੂੰ ਫਸਲ ਅਵਸ਼ੇਸ਼ ਪ੍ਰਬੰਧਨ (CRM) ਮਸ਼ੀਨਾਂ ਅਤੇ ਖੇਤ ਵਿੱਚ ਹੀ ਪਰਾਲੀ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਹੋਰ ਮਸ਼ੀਨਾਂ ਦੀ ਪਹੁੰਚ ਉਪਲਬਧ ਕਰਵਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ, ਝੋਨੇ ਦੀ ਪਰਾਲੀ ਦੇ ਪ੍ਰਭਾਵਸ਼ਾਲੀ ਐਕਸ-ਸੀਟੂ (ਖੇਤ ਤੋਂ ਬਾਹਰ) ਪ੍ਰਬੰਧਨ ਲਈ ਸੰਗ੍ਰਹਿਕਰਤਾਵਾਂ ਨਾਲ ਬਿਹਤਰ ਤਾਲਮੇਲ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਸ਼ੀਨਰੀ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣ ਅਤੇ ਸਾਰੇ ਹਿੱਸੇਦਾਰਾਂ ਦਰਮਿਆਨ ਨਜ਼ਦੀਕੀ ਤਾਲਮੇਲ ਬਣਾਏ ਰੱਖਣ ਦੀ ਸਲਾਹ ਦਿੱਤੀ ਗਈ।
ਸਮੀਖਿਆ ਮੀਟਿੰਗ ਤੋਂ ਬਾਅਦ, ਸੀਏਕਿਊਐੱਮ (CAQM) ਦੀ ਟੀਮ ਨੇ ਜ਼ਮੀਨੀ ਪੱਧਰ 'ਤੇ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਪਾਵਾਂ ਦੇ ਲਾਗੂਕਰਨ ਦੀ ਸਮੀਖਿਆ ਕਰਨ ਲਈ ਫਿਰੋਜ਼ਪੁਰ ਅਤੇ ਫਰੀਦਕੋਟ ਦੇ ਚੁਣੇ ਹੋਏ ਹੌਟਸਪੌਟ ਪਿੰਡਾਂ ਦਾ ਦੌਰਾ ਕੀਤਾ। ਇਹ ਦੌਰਾ ਪੰਜਾਬ ਦੇ ਹੌਟਸਪੌਟ ਜ਼ਿਲ੍ਹਿਆਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਉਪਾਵਾਂ ਦੀ ਨਿਰੰਤਰ ਨਿਗਰਾਨੀ ਅਤੇ ਸਮੀਖਿਆ ਕਰਨ ਦੇ ਸੀਏਕਿਊਐੱਮ ਦੇ ਯਤਨਾਂ ਦਾ ਹਿੱਸਾ ਹੈ। ਇਸ ਦਾ ਉਦੇਸ਼ ਝੋਨੇ ਦੀ ਪਰਾਲੀ ਦੇ ਇਨ-ਸੀਟੂ (ਖੇਤ ਵਿੱਚ ਹੀ) ਅਤੇ ਐਕਸ-ਸੀਟੂ (ਖੇਤ ਤੋਂ ਬਾਹਰ) ਪ੍ਰਬੰਧਨ ਨੂੰ ਮਜ਼ਬੂਤ ਕਰਨਾ ਅਤੇ ਖੇਤਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਹੈ।

*****
ਵੀਐੱਮ/ਜੀਐੱਸ/ਏਕੇ
(Release ID: 2324908)
ਵਿਜ਼ੀਟਰ ਕਾਊਂਟਰ : 7