ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਮੰਗਲਵਾਰ (20 ਅਕਤੂਬਰ, 2026) ਨੂੰ ਪੰਜਾਬ ਵਿੱਚ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਚੁੱਕਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਮੁਲਾਕਾਤ ਕਰਨਗੇ
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਗੁਆਉਣਾ ਪਿਆ ਹੈ
ਇਨ੍ਹਾਂ ਪਰਿਵਾਰਾਂ ਨੇ ਜੋ ਕੁਝ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ
ਨਸ਼ੇ ਦੇ ਇਸ ਕਾਲੇ ਕਾਰੋਬਾਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਦੇ ਵੀ ਸਫ਼ਲ ਨਹੀਂ ਹੋਵੇਗੀ ਅਤੇ ਰਾਜ ਦੇ ਲੋਕ ਇਸ ਦਾ ਮੂੰਹਤੋੜ ਜਵਾਬ ਦੇਣਗੇ
ਭਾਰਤ ਸਰਕਾਰ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜੇਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਰੋਬਾਰ ਤੋਂ ਮੁਕਤ ਕਰਵਾ ਕੇ ਰਹੇਗੀ
Posted On:
18 OCT 2026 9:10PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਮੰਗਲਵਾਰ (20 ਅਕਤੂਬਰ) ਨੂੰ ਪੰਜਾਬ ਵਿੱਚ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਮਿਲਣਗੇ।
ਐਕਸ (X) ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਨੂੰ ਨਸ਼ੇ ਦੇ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਨਸ਼ੇ ਦੇ ਇਸ ਕਾਲੇ ਕਾਰੋਬਾਰ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਦੇ ਸਫ਼ਲ ਨਹੀਂ ਹੋਵੇਗੀ ਅਤੇ ਪ੍ਰਦੇਸ਼ਵਾਸੀ ਇਸ ਦਾ ਮੂੰਹ ਤੋੜ ਜਵਾਬ ਦੇਣਗੇ। ਸ਼੍ਰੀ ਸ਼ਾਹ ਨੇ ਕਿਹਾ ਕਿ ਭਾਰਤ ਸਰਕਾਰ ਚਿੱਟੇ (ਨਸ਼ੇ) ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇ਼ਲ੍ਹ ਦੀਆਂ ਸਲਾਖਾਂ ਪਿੱਛੇ ਭੇਜੇਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ੇ ਦੇ ਇਸ ਕਾਰੋਬਾਰ ਤੋਂ ਮੁਕਤ ਬਣਾ ਕੇ ਰਹੇਗੀ।
*****
ਆਰਕੇ/ਆਰਆਰ/ਪੀਆਰ/ਪੀਐੱਸ/ਏਕੇ
(Release ID: 2324978)
ਵਿਜ਼ੀਟਰ ਕਾਊਂਟਰ : 7