ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੋਲਕਾਤਾ ਵਿੱਚ ਵਾਪਰੀ ਭਗਦੜ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਨੇ ਐੱਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 17 OCT 2026 11:27PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਵਿੱਚ ਵਾਪਰੀ ਭਗਦੜ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਇਸ ਘਟਨਾ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਦੀ ਐੱਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;

“ਕੋਲਕਾਤਾ ਵਿੱਚ ਵਾਪਰੀ ਭਗਦੜ ਦੀ ਘਟਨਾ ਬਹੁਤ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਿਹਾ ਹੈ: ਪੀਐੱਮ @narendramodi”

“ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐੱਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟਾਉਂਦਿਆਂ, ਸ਼੍ਰੀ ਮੋਦੀ ਨੇ ਐੱਕਸ ’ਤੇ ਲਿਖਿਆ;

“ਕੋਲਕਾਤਾ ਵਿੱਚ ਵਾਪਰੀ ਭਗਦੜ ਦੀ ਘਟਨਾ ਦੁਖਦਾਈ ਹੈ। ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪੱਛਮੀ ਬੰਗਾਲ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ।”

 

********

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325093) ਵਿਜ਼ੀਟਰ ਕਾਊਂਟਰ : 3