ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ
ਪ੍ਰਧਾਨ ਮੰਤਰੀ ਨੇ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
18 OCT 2026 10:25AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ (ਮਾਲੀ ਮਦਦ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”
***********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2325100)
ਵਿਜ਼ੀਟਰ ਕਾਊਂਟਰ : 2
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam