ਰੱਖਿਆ ਮੰਤਰਾਲਾ
azadi ka amrit mahotsav

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਤਾਜਿਕਿਸਤਾਨ ਵਿਖੇ ਆਯੋਜਿਤ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੇ ਕੌਂਸਲ ਆਫ ਹੈੱਡਸ ਆਫ ਗਵਰਨਮੈਂਟ ਦੀ ਬੈਠਕ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨਗੇ


Posted On: 18 OCT 2026 11:22AM by PIB Chandigarh

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ 19 ਅਤੇ 20 ਅਕਤੂਬਰ, 2026 ਨੂੰ ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਨਬੇ (Dushanbe) ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸ਼ੰਘਾਈ ਸਹਿਯੋਗ ਸੰਗਠਨ (SCO) ਦੀ ਕੌਂਸਲ ਆਫ ਹੈੱਡਸ ਆਫ ਗਵਰਨਮੈਂਟ (CHG) ਦੀ 25ਵੀਂ ਬੈਠਕ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰਨਗੇ। ਇਸ ਸੰਮੇਲਨ ਵਿੱਚ ਐੱਸਸੀਓ ਮੈਂਬਰ ਦੇਸ਼ਾਂ ਦੇ ਵਿਚਕਾਰ ਬਹੁਪੱਖੀ ਸਹਿਯੋਗ ਨੂੰ ਹੋਰ ਵਿਸਥਾਰ ਦੇਣ ਬਾਰੇ ਚਰਚਾ ਹੋਵੇਗੀ। ਇਸ ਵਿੱਚ ਟ੍ਰੇਡ, ਇਕੌਨਮੀ, ਇਨਵੈਸਟਮੈਂਟ, ਕਨੈਕਟੀਵਿਟੀ, ਇਨੋਵੇਸ਼ਨ ਅਤੇ ਸੱਭਿਆਚਾਰਕ ਅਤੇ ਮਨੁੱਖੀ ਅਦਾਨ-ਪ੍ਰਦਾਨ ਵਰਗੇ ਮੁੱਖ ਖੇਤਰਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਬੈਠਕ ਵਿੱਚ ਜਾਰੀ ਸਹਿਯੋਗ ਗਤੀਵਿਧੀਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਸੰਗਠਨ ਦੇ ਵਿੱਤੀ ਅਤੇ ਸੰਸਥਾਗਤ ਕੰਮਾਂ ਨਾਲ ਜੁੜੇ ਮੁੱਦਿਆਂ ‘ਤੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।

ਭਾਰਤ ਸ਼ੰਘਾਈ ਸਹਿਯੋਗ ਸੰਗਠਨ ਦੀਆਂ ਵੱਖ-ਵੱਖ ਪ੍ਰਣਾਲੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦਾ ਰਿਹਾ ਹੈ। ਸਟਾਰਟਅੱਪ ਅਤੇ ਨਵੀਨਤਾ, ਡਿਜੀਟਲ ਜਨਤਕ ਬੁਨਿਆਦੀ ਢਾਂਚੇ ਅਤੇ ਲੋਕਾਂ ਦੇ ਵਿਚਕਾਰ ਆਪਸੀ ਸੰਪਰਕ ਅਤੇ ਅਦਾਨ-ਪ੍ਰਦਾਨ ਵਰਗੇ ਖੇਤਰਾਂ ਵਿੱਚ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਵੀ ਭਾਰਤ ਖੇਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਉਂਦਾ ਰਿਹਾ ਹੈ। ਇਹ ਬੈਠਕ ਭਾਰਤ ਨੂੰ ਸੰਗਠਨ ਦੇ ਹੋਰ ਮੈਂਬਰ ਦੇਸ਼ਾਂ ਦੇ ਨਾਲ ਵਿਵਹਾਰਕ ਅਤੇ ਆਪਸੀ ਤੌਰ ‘ਤੇ ਲਾਭਦਾਇਕ ਸਹਿਯੋਗ ਨੂੰ ਅੱਗੇ ਵਧਾਉਣ ਦੇ ਉਪਾਵਾਂ ‘ਤੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਪ੍ਰਦਾਨ ਕਰੇਗੀ।

ਭਾਰਤ ਵੱਖ-ਵੱਖ SCO (ਸ਼ੰਘਾਈ ਸਹਿਯੋਗ ਸੰਗਠਨ) ਪ੍ਰਣਾਲੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਹੈ ਅਤੇ ਸਟਾਰਟਅੱਪਸ ਅਤੇ ਨਵੀਨਤਾ, ਡਿਜੀਟਲ ਜਨਤਕ ਬੁਨਿਆਦੀ ਢਾਂਚੇ ਅਤੇ ਲੋਕਾਂ ਵਿਚਕਾਰ ਆਪਸੀ ਅਦਾਨ-ਪ੍ਰਦਾਨ ਵਰਗੇ ਖੇਤਰਾਂ ਵਿੱਚ ਪਹਿਲਕਦਮੀਆਂ ਰਾਹੀਂ ਖੇਤਰੀ ਸਹਿਯੋਗ ਵਿੱਚ ਯੋਗਦਾਨ ਪਾਉਣਾ ਜਾਰੀ ਰੱਖ ਰਿਹਾ ਹੈ। ਇਹ ਬੈਠਕ ਭਾਰਤ ਨੂੰ SCO ਦੇ ਹੋਰ ਮੈਂਬਰ ਦੇਸ਼ਾਂ ਨਾਲ ਸੰਗਠਨ ਅੰਤਰ ਵਿਵਹਾਰਕ ਅਤੇ ਆਪਸੀ ਤੌਰ ‘ਤੇ ਲਾਭਦਾਇਕ ਸਹਿਯੋਗ ਨੂੰ ਅੱਗੇ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਪ੍ਰਦਾਨ ਕਰੇਗੀ।

ਇਸ ਤੋਂ ਪਹਿਲਾਂ CHG ਦੀ ਮੀਟਿੰਗ 18 ਨਵੰਬਰ, 2025 ਨੂੰ ਰੂਸ ਦੇ ਮਾਸਕੋ ਵਿੱਚ ਹੋਈ ਸੀ, ਜਿਸ ਵਿੱਚ ਭਾਰਤ ਦੀ ਪ੍ਰਤੀਨਿਧਤਾ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਕੀਤੀ ਸੀ।

****

ਐੱਸਆਰ/ਸੈਵੀ/ਏਕੇ


(Release ID: 2325104) ਵਿਜ਼ੀਟਰ ਕਾਊਂਟਰ : 4