ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੋਨੇ ਦਾ ਤਮਗਾ ਜਿੱਤਣ ਅਤੇ ਏਸ਼ਿਆਈ ਪੈਰਾ ਖੇਡਾਂ ਵਿੱਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਵਧਾਈ ਦਿੱਤੀ

Posted On: 19 OCT 2026 1:14PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ’ਤੇ ਮੋਨਾ ਅਗਰਵਾਲ ਨੂੰ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਏਸ਼ਿਆਈ ਪੈਰਾ ਖੇਡਾਂ ਦਾ ਨਵਾਂ ਰਿਕਾਰਡ ਬਣਾਇਆ ਹੈ, ਜਿਸ ਨਾਲ ਭਾਰਤ ਦਾ ਪਹਿਲਾ ਦਿਨ ਹੋਰ ਵੀ ਖ਼ਾਸ ਹੋ ਗਿਆ ਹੈ। ਉਨ੍ਹਾਂ ਨੇ ਉਨ੍ਹਾਂ ਦੀ ਸਟੀਕਤਾ, ਦ੍ਰਿੜ੍ਹ ਸੰਕਲਪ ਅਤੇ ਸੰਜਮ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ;

 “ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1 ਮੁਕਾਬਲੇ ਵਿੱਚ ਸੋਨੇ ਦਾ  ਤਮਗਾ ਜਿੱਤਣ ’ਤੇ ਮੋਨਾ ਅਗਰਵਾਲ ਨੂੰ ਦਿਲੋਂ ਵਧਾਈ! ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ ਦਾ ਨਵਾਂ ਰਿਕਾਰਡ ਵੀ ਬਣਾਇਆ ਹੈ ! ਇਹ ਇੱਕ ਬੇਮਿਸਾਲ ਪ੍ਰਾਪਤੀ ਹੈ, ਜੋ ਭਾਰਤ ਦੇ ਪਹਿਲੇ ਦਿਨ ਨੂੰ ਹੋਰ ਵੀ ਖ਼ਾਸ ਬਣਾਉਂਦੀ ਹੈ। ਉਨ੍ਹਾਂ ਦੀ ਸਟੀਕਤਾ, ਦ੍ਰਿੜ੍ਹ ਸੰਕਲਪ ਅਤੇ ਸੰਜਮ ਅਸਲ ’ਚ ਸ਼ਲਾਘਾਯੋਗ ਹਨ। ਆਉਣ ਵਾਲੇ ਮੁਕਾਬਲਿਆਂ ਵਿੱਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325169) ਵਿਜ਼ੀਟਰ ਕਾਊਂਟਰ : 8