ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸੰਗੀਤਕਾਰ ਦੇਵਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ

Posted On: 17 OCT 2026 3:39PM by PIB Chandigarh

ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਸਿੱਧ ਸੰਗੀਤਕਾਰ ਦੇਵਾ ਦੇ ਦੇਹਾਂਤ ’ਤੇ ਡੂੰਘਾ ਦੁੱਖ  ਪ੍ਰਗਟ ਕੀਤਾ ਹੈ।

ਆਪਣੇ ਸੋਗ ਸੰਦੇਸ਼ ਵਿੱਚ ਉਪ-ਰਾਸ਼ਟਰਪਤੀ ਨੇ ਕਿਹਾ ਕਿ ਦੇਵਾ ਨੇ ਆਪਣੀ ਵਿਲੱਖਣ ਸੰਗੀਤ ਸ਼ੈਲੀ ਅਤੇ ਪ੍ਰਸਿੱਧ “ਗਾਣਾ” ਗੀਤਾਂ ਰਾਹੀਂ ਤਾਮਿਲ ਫਿਲਮ ਉਦਯੋਗ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਦੇ ਗੀਤਾਂ ਵਿੱਚ ਆਮ ਲੋਕਾਂ ਦੇ ਜੀਵਨ ਅਤੇ ਭਾਵਨਾਵਾਂ ਦੀ ਝਲਕ ਮਿਲਦੀ ਸੀ ।ਉਨ੍ਹਾਂ ਨੇ ਜ਼ਿਕਰ ਕੀਤਾ ਕਿ ਦੇਵਾ ਨੇ ਤਾਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਭਾਸ਼ਾਵਾਂ ਦੀਆਂ 400 ਤੋਂ ਵੱਧ ਫ਼ਿਲਮਾਂ ਵਿੱਚ ਸੰਗੀਤ ਦਿੱਤਾ ਅਤੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਪਾਇਆ।

ਉਪ-ਰਾਸ਼ਟਰਪਤੀ ਨੇ ਕਿਹਾ ਕਿ ਦੇਵਾ ਦੀਆਂ ਯਾਦਗਾਰ ਸੰਗੀਤ ਰਚਨਾਵਾਂ ਅਤੇ ‘ਗਾਣਾ’ਸੰਗੀਤ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਨੂੰ ਸੰਗੀਤ ਪ੍ਰੇਮੀ ਪੀੜ੍ਹੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਸੰਗੀਤਕਾਰ ਦੇ ਦਿਹਾਂਤ ਨੂੰ ਤਾਮਿਲ ਫ਼ਿਲਮ ਅਤੇ ਸੰਗੀਤ ਜਗਤ ਲਈ ਇੱਕ ਵੱਡਾ ਘਾਟਾ ਦੱਸਿਆ।

ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ, ਫਿਲਮ ਜਗਤ ਦੇ ਮੈਂਬਰਾਂ ਅਤੇ ਸੰਗੀਤ ਪ੍ਰੇਮੀਆਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ।

******

ਪੀਆਰ/ਏਐਸਐਮ/ਵੀਐਮ


(Release ID: 2325177) ਵਿਜ਼ੀਟਰ ਕਾਊਂਟਰ : 25