ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਅਜੀਤ ਸਿੰਘ ਨੂੰ ਵਧਾਈ ਦਿੱਤੀ

Posted On: 19 OCT 2026 10:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਅਜੀਤ ਸਿੰਘ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਉਨ੍ਹਾਂ ਦੇ ਸ਼ਾਨਦਾਰ ਹੁਨਰ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ’ਤੇ ਪੋਸਟ ਕੀਤਾ;

“ਅਜੀਤ ਸਿੰਘ ਵੱਲੋਂ ਹੁਨਰ ਅਤੇ ਮੁਕਾਬਲੇਬਾਜ਼ੀ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ। ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਉਨ੍ਹਾਂ ਨੂੰ ਵਧਾਈਆਂ। ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ: ਪੀਐੱਮ @narendramodi”

 

****

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325479) ਵਿਜ਼ੀਟਰ ਕਾਊਂਟਰ : 15