ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਰਿੰਕੂ ਹੁੱਡਾ ਨੂੰ ਵਧਾਈ ਦਿੱਤੀ

Posted On: 19 OCT 2026 10:13PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ 65.11 ਮੀਟਰ ਦੀ ਸੀਜ਼ਨ ਦੀ ਬਿਹਤਰੀਨ ਥ੍ਰੋਅ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਰਿੰਕੂ ਹੁੱਡਾ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਰਿੰਕੂ ਹੁੱਡਾ ਦਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੇ ਅਨੁਸ਼ਾਸਨ ਅਤੇ ਸਮਰਪਣ ’ਤੇ ਚਾਨਣਾ ਪਾਉਂਦਾ ਹੈ। ਉਨ੍ਹਾਂ ਨੇ ਰਿੰਕੂ ਦੀ ਲਗਾਤਾਰ ਸਫਲਤਾ ਦੀ ਕਾਮਨਾ ਕੀਤੀ ਅਤੇ ਉਮੀਦ ਜਤਾਈ ਕਿ ਉਹ ਨਵੀਆਂ ਬੁਲੰਦੀਆਂ ਨੂੰ ਛੂਹਦੇ ਰਹਿਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਰਿੰਕੂ ਹੁੱਡਾ ਲਈ ਇੱਕ ਵੱਡੀ ਪ੍ਰਾਪਤੀ! 65.11 ਮੀਟਰ ਦੀ ਸੀਜ਼ਨ ਦੀ ਸ਼ਾਨਦਾਰ ਬਿਹਤਰੀਨ ਥ੍ਰੋਅ ਨਾਲ, ਰਿੰਕੂ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ46 ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤ ਲਿਆ ਹੈ! ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੇ ਅਨੁਸ਼ਾਸਨ ਅਤੇ ਸਮਰਪਣ ’ਤੇ ਚਾਨਣਾ ਪਾਉਂਦਾ ਹੈ। ਮੇਰੀ ਕਾਮਨਾ ਹੈ ਕਿ ਉਹ ਇਸੇ ਤਰ੍ਹਾਂ ਨਵੀਆਂ ਬੁਲੰਦੀਆਂ ਛੂਹਦੇ ਰਹਿਣ: ਪੀਐੱਮ @narendramodi”

****

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325480) ਵਿਜ਼ੀਟਰ ਕਾਊਂਟਰ : 21