ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਫ੍ਰੀਸਟਾਈਲ ਐੱਸ13 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਰਵੀ ਕੇ. ਬੁਡੀਗਿਨਾ ਨੂੰ ਵਧਾਈ ਦਿੱਤੀ
Posted On:
19 OCT 2026 10:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਫ੍ਰੀਸਟਾਈਲ ਐੱਸ13 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਰਵੀ ਕੇ. ਬੁਡੀਗਿਨਾ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਇਸ ਪ੍ਰਾਪਤੀ ਨੂੰ ਦੇਸ਼ ਲਈ ਇੱਕ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਰਵੀ ਕੇ. ਬੁਡੀਗਿਨਾ ਦੀ ਲਗਾਤਾਰ ਸਫਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ’ਤੇ ਇੱਕ ਪੋਸਟ ਵਿੱਚ ਕਿਹਾ;
“ਭਾਰਤ ਲਈ ਇੱਕ ਖਾਸ ਚਾਂਦੀ ਦਾ ਤਗ਼ਮਾ! ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਫ੍ਰੀਸਟਾਈਲ ਐੱਸ13 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਰਵੀ ਕੇ. ਬੁਡੀਗਿਨਾ ਨੂੰ ਵਧਾਈਆਂ। ਉਨ੍ਹਾਂ ਦਾ ਦ੍ਰਿੜ੍ਹ ਇਰਾਦਾ, ਸਖ਼ਤ ਮਿਹਨਤ ਅਤੇ ਖੇਡ ਭਾਵਨਾ ਵਾਕਈ ਸ਼ਲਾਘਾਯੋਗ ਹੈ। ਇਹ ਪ੍ਰਾਪਤੀ ਦੇਸ਼ ਲਈ ਮਾਣ ਵਾਲਾ ਪਲ ਹੈ। ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਲਗਾਤਾਰ ਸਫਲਤਾ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2325481)
ਵਿਜ਼ੀਟਰ ਕਾਊਂਟਰ : 7
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Kannada
,
Malayalam