Posted On:
19 OCT 2026 10:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 1500 ਮੀਟਰ ਟੀ12/13 ਮੁਕਾਬਲੇ ਵਿੱਚ ਆਪਣੇ ਨਿੱਜੀ ਬਿਹਤਰੀਨ ਸਮੇਂ ਦੇ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਸੌਮਿਆ ਨੂੰ ਵਧਾਈ ਦਿੱਤੀ ਹੈ।
ਮੋਦੀ ਨੇ ਕਿਹਾ ਕਿ ਪਹਿਲੇ ਮੁਕਾਬਲੇ ਵਿੱਚ ਉਨ੍ਹਾਂ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਪ੍ਰਤਿਭਾ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
“ਵਾਕਈ ਇੱਕ ਸੁਨਹਿਰੀ ਸ਼ੁਰੂਆਤ!
ਸੌਮਿਆ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾਵਾਂ ਦੇ 1500 ਮੀਟਰ ਟੀ12/13 ਮੁਕਾਬਲੇ ਵਿੱਚ ਆਪਣੇ ਨਿੱਜੀ ਬਿਹਤਰੀਨ ਸਮੇਂ ਨਾਲ ਸੋਨੇ ਦਾ ਤਗ਼ਮਾ ਜਿੱਤਿਆ ਹੈ!
ਆਪਣੇ ਡੇਬਿਊ ਵਿੱਚ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕਰਨਾ ਉਨ੍ਹਾਂ ਦੀ ਪ੍ਰਤਿਭਾ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਵੱਡਾ ਸਬੂਤ ਹੈ। ਉਨ੍ਹਾਂ ਨੂੰ ਵਧਾਈਆਂ: ਪੀਐੱਮ @narendramodi”
****
ਐੱਮਜੇਪੀਐੱਸ/ਐੱਸਐੱਸ/ਐੱਸਟੀ