ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੀ ਲੰਮੀ ਛਾਲ ਟੀ47 ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਨਿਸ਼ਾਦ ਕੁਮਾਰ ਨੂੰ ਵਧਾਈ ਦਿੱਤੀ

Posted On: 19 OCT 2026 10:09PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਲੰਮੀ ਛਾਲ ਟੀ47 ਮੁਕਾਬਲੇ ਵਿੱਚ ਇੱਕ ਸ਼ਾਨਦਾਰ ਛਾਲ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਨਿਸ਼ਾਦ ਕੁਮਾਰ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲੀਆਂ ਹੀ ਇਨ੍ਹਾਂ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣਾ ਇਸ ਪ੍ਰਾਪਤੀ ਨੂੰ ਹੋਰ ਵੀ ਖਾਸ ਬਣਾਉਂਦਾ ਹੈ। ਉਨ੍ਹਾਂ ਨੇ ਨਿਸ਼ਾਦ ਕੁਮਾਰ ਦੀ ਬਹੁਮੁਖੀ ਪ੍ਰਤਿਭਾ, ਦ੍ਰਿੜ੍ਹ ਇਰਾਦੇ ਅਤੇ ਖੇਡ ਉੱਤਮਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ’ਤੇ ਲਿਖਿਆ;

“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਲੰਮੀ ਛਾਲ ਟੀ47 ਮੁਕਾਬਲੇ ਵਿੱਚ ਸ਼ਾਨਦਾਰ ਛਾਲ ਨਾਲ ਸੋਨੇ ਦਾ ਤਗ਼ਮਾ ਜਿੱਤਣ ’ਤੇ ਨਿਸ਼ਾਦ ਕੁਮਾਰ ’ਤੇ ਬਹੁਤ ਮਾਣ ਹੈ। ਇਸ ਮੁਕਾਬਲੇ ਵਿੱਚ ਆਪਣੇ ਡੇਬਿਊ ’ਤੇ ਸੋਨੇ ਦਾ ਤਗ਼ਮਾ ਜਿੱਤਣਾ ਇਸ ਪ੍ਰਾਪਤੀ ਨੂੰ ਹੋਰ ਵੀ ਖਾਸ ਬਣਾ ਦਿੰਦਾ ਹੈ। ਉਨ੍ਹਾਂ ਦੀ ਬਹੁਮੁਖੀ ਪ੍ਰਤਿਭਾ, ਦ੍ਰਿੜ੍ਹ ਇਰਾਦਾ ਅਤੇ ਖੇਡ ਉੱਤਮਤਾ ਵਾਕਈ ਪ੍ਰੇਰਨਾਦਾਇਕ ਹੈ। ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ: ਪੀਐੱਮ @narendramodi”

****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325485) ਵਿਜ਼ੀਟਰ ਕਾਊਂਟਰ : 22