ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਜੇ2 -52 ਕਿਲੋਗ੍ਰਾਮ ਜੂਡੋ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਕੋਕਿਲਾ ਨੂੰ ਵਧਾਈ ਦਿੱਤੀ

Posted On: 19 OCT 2026 10:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਜੇ2 -52 ਕਿਲੋਗ੍ਰਾਮ ਜੂਡੋ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਕੋਕਿਲਾ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਪਿਛਲੀਆਂ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਲੈ ਕੇ ਇੱਕ ਨਵੀਂ ਸ਼੍ਰੇਣੀ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕਰਨ ਤੱਕ ਦੇ ਉਨ੍ਹਾਂ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸ਼ਾਨਦਾਰ ਲਗਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕੋਕਿਲਾ ਨੂੰ ਆਉਣ ਵਾਲੇ ਸਾਲਾਂ ਵਿੱਚ ਲਗਾਤਾਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ ਜੇ2 -52 ਕਿਲੋਗ੍ਰਾਮ ਜੂਡੋ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਕੋਕਿਲਾ ਨੂੰ ਵਧਾਈਆਂ! ਪਿਛਲੀਆਂ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦੇ ਤਗ਼ਮੇ ਤੋਂ ਲੈ ਕੇ ਇੱਕ ਨਵੀਂ ਸ਼੍ਰੇਣੀ ਵਿੱਚ ਚਾਂਦੀ ਦੇ ਤਗ਼ਮੇ ਤੱਕ ਦਾ ਉਨ੍ਹਾਂ ਦਾ ਸਫ਼ਰ ਸ਼ਾਨਦਾਰ ਲਗਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ। ਆਉਣ ਵਾਲੇ ਸਾਲਾਂ ਵਿੱਚ ਉਨ੍ਹਾਂ ਦੀ ਲਗਾਤਾਰ ਸਫਲਤਾ ਲਈ ਸ਼ੁਭਕਾਮਨਾਵਾਂ: ਪੀਐੱਮ @narendramodi”

*********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2325486) ਵਿਜ਼ੀਟਰ ਕਾਊਂਟਰ : 5