ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸ੍ਰਿਸ਼ਟੀ ਅਰੋੜਾ ਨੂੰ ਵਧਾਈ ਦਿੱਤੀ

Posted On: 20 OCT 2026 7:44PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸ੍ਰਿਸ਼ਟੀ ਅਰੋੜਾ ਨੂੰ ਵਧਾਈ ਦਿੱਤੀ ਹੈ।

ਇਹ ਦੱਸਦਿਆਂ ਕਿ ਇਹ ਤਗ਼ਮਾ ਉਨ੍ਹਾਂ ਦੀਆਂ ਪਹਿਲੀਆਂ ਏਸ਼ਿਆਈ ਪੈਰਾ ਖੇਡਾਂ ਵਿੱਚ ਇੱਕ ਸ਼ਾਨਦਾਰ ਸ਼ੁਰੂਆਤ ਹੈ, ਸ਼੍ਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਉਹ ਲਗਾਤਾਰ ਦੇਸ਼ ਦਾ ਨਾਮ ਰੌਸ਼ਨ ਕਰਦੇ ਰਹਿਣਗੇ, ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਆਪਣੀਆਂ ਪਹਿਲੀਆਂ ਏਸ਼ਿਆਈ ਪੈਰਾ ਖੇਡਾਂ ਵਿੱਚ ਹਿੱਸਾ ਲੈਂਦਿਆਂ ਸ੍ਰਿਸ਼ਟੀ ਅਰੋੜਾ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਇਹ ਤਗ਼ਮਾ ਸ਼ਾਨਦਾਰ ਸ਼ੁਰੂਆਤ ਹੈ ਅਤੇ ਮੈਨੂੰ ਭਰੋਸਾ ਹੈ ਕਿ ਸ੍ਰਿਸ਼ਟੀ ਇਸੇ ਤਰ੍ਹਾਂ ਦੇਸ਼ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਵਧਾਈਆਂ ਅਤੇ ਸ਼ੁਭਕਾਮਨਾਵਾਂ: ਪੀਐੱਮ @narendramodi”

 

************

 

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ


(Release ID: 2325779) ਵਿਜ਼ੀਟਰ ਕਾਊਂਟਰ : 20