ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਜਹਾਨ ਦੋਰਾਬ ਮਦਨ ਨੂੰ ਵਧਾਈ ਦਿੱਤੀ

Posted On: 20 OCT 2026 7:36PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਸਿੰਗਲਜ਼ ਕਲਾਸ 1 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਜਹਾਨ ਦੋਰਾਬ ਮਦਨ ਨੂੰ ਵਧਾਈ ਦਿੱਤੀ ਹੈ।

ਇਹ ਦੱਸਦਿਆਂ ਕਿ ਭਾਰਤ ਦਾ ਪੈਰਾ ਟੇਬਲ ਟੈਨਿਸ ਦਲ ਦੇਸ਼ ਦਾ ਨਾਮ ਲਗਾਤਾਰ ਰੌਸ਼ਨ ਕਰ ਰਿਹਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਉਨ੍ਹਾਂ ਦੇ ਜਨੂਨ ਅਤੇ ਹੁਨਰ ਨੂੰ ਦਰਸਾਉਂਦੀ ਹੈ ਅਤੇ ਕਾਮਨਾ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਨਵੀਂਆਂ ਬੁਲੰਦੀਆਂ ਛੂੰਹਦੇ ਰਹਿਣ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਭਾਰਤ ਦਾ ਪੈਰਾ ਟੇਬਲ ਟੈਨਿਸ ਦਲ ਸਾਨੂੰ ਲਗਾਤਾਰ ਮਾਣ ਮਹਿਸੂਸ ਕਰਵਾ ਰਿਹਾ ਹੈ।

ਜਹਾਨ ਦੋਰਾਬ ਮਦਨ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਸਿੰਗਲਜ਼ ਕਲਾਸ 1 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਦੀ ਸਫਲਤਾ ਉਨ੍ਹਾਂ ਦੇ ਜਨੂੰਨ ਅਤੇ ਹੁਨਰ ਦਾ ਪ੍ਰਤੀਬਿੰਬ ਹੈ।

ਮੇਰੀ ਕਾਮਨਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਸਫਲਤਾ ਦੀਆਂ ਨਵੀਂਆਂ ਬੁਲੰਦੀਆਂ ਛੂੰਹਦੇ ਰਹਿਣ: PM @narendramodi”

************

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ


(Release ID: 2325783) ਵਿਜ਼ੀਟਰ ਕਾਊਂਟਰ : 18