Posted On:
20 OCT 2026 6:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਦੇ ਮਹਿਲਾਵਾਂ ਦੇ 1500 ਮੀਟਰ ਟੀ11 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਮਾਣ ਵਧਾਉਣ ਲਈ ਰਵੰਨੀ ਵਾਲਾਸਨੈਨੀ ਦੀ ਸ਼ਲਾਘਾ ਕੀਤੀ।
ਇਹ ਜ਼ਿਕਰ ਕਰਦੇ ਹੋਏ ਕਿ ਇਹ ਖਿਡਾਰਨ ਦਾ ਨਿੱਜੀ ਸਰਵੋਤਮ ਪ੍ਰਦਰਸ਼ਨ ਹੈ ਅਤੇ ਉਨ੍ਹਾਂ ਪੂਰੀ ਮਿਹਨਤ ਨਾਲ ਤਮਗ਼ਾ ਜਿੱਤਿਆ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਉਸ ਦ੍ਰਿੜ੍ਹ ਇਰਾਦੇ ਅਤੇ ਲਗਨ ਨੂੰ ਦਰਸਾਉਂਦਾ ਹੈ, ਜੋ ਦੇਸ਼ ਦੇ ਪੈਰਾ ਖਿਡਾਰੀਆਂ ਦੀ ਪਛਾਣ ਹਨ। ਉਨ੍ਹਾਂ ਨੇ ਰਵੰਨੀ ਵਾਲਾਸਨੈਨੀ ਨੂੰ ਵਧਾਈ ਵੀ ਦਿੱਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:
“ਨਿੱਜੀ ਸਰਵੋਤਮ ਪ੍ਰਦਰਸ਼ਨ ਅਤੇ ਮਿਹਨਤ ਨਾਲ ਹਾਸਲ ਕੀਤਾ ਪੋਡੀਅਮ !
ਰਵੰਨੀ ਵਾਲਾਸਨੈਨੀ ਨੇ ਏਸ਼ਿਆਈ ਪੈਰਾ ਖੇਡਾਂ 2026 ਦੇ ਮਹਿਲਾਵਾਂ ਦੇ 1500 ਮੀਟਰ ਟੀ11 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਦਾ ਪ੍ਰਦਰਸ਼ਨ ਉਸ ਦ੍ਰਿੜ੍ਹ ਇਰਾਦੇ ਅਤੇ ਲਗਨ ਨੂੰ ਦਰਸਾਉਂਦਾ ਹੈ, ਜੋ ਸਾਡੇ ਪੈਰਾ ਖਿਡਾਰੀਆਂ ਦੀ ਪਛਾਣ ਹਨ। ਉਨ੍ਹਾਂ ਨੂੰ ਵਧਾਈ: ਪ੍ਰਧਾਨ ਮੰਤਰੀ @narendramodi”
****
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ