ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰਦੀਪ ਕੁਮਾਰ ਨੂੰ ਵਧਾਈ ਦਿੱਤੀ

Posted On: 20 OCT 2026 6:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ53/54 ਈਵੈਂਟ ਵਿੱਚ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਲਗਾਤਾਰ ਦੂਜਾ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰਦੀਪ ਕੁਮਾਰ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਸਾਲਾਂ ਦੌਰਾਨ ਉਨ੍ਹਾਂ ਦੀ ਤਰੱਕੀ ਨਿਰੰਤਰ ਸੁਧਾਰ ਕਰਨ ਅਤੇ ਆਪਣੀਆਂ ਹੱਦਾਂ ਨੂੰ ਅੱਗੇ ਵਧਾਉਣ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿਰੰਤਰਤਾ ਅਤੇ ਉੱਤਮਤਾ ਇਕੱਠਿਆਂ ਚਮਕਦੀਆਂ ਹਨ। ਉਨ੍ਹਾਂ ਨੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਪ੍ਰਦੀਪ ਕੁਮਾਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

 “ਨਿਰੰਤਰਤਾ ਅਤੇ ਉੱਤਮਤਾ ਇਕੱਠਿਆਂ ਚਮਕਦੀਆਂ ਹਨ!

ਪ੍ਰਦੀਪ ਕੁਮਾਰ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ53/54 ਈਵੈਂਟ ਵਿੱਚ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਲਗਾਤਾਰ ਦੂਜਾ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਸਾਲਾਂ ਦੌਰਾਨ ਉਨ੍ਹਾਂ ਦੀ ਤਰੱਕੀ ਨਿਰੰਤਰ ਸੁਧਾਰ ਕਰਨ ਅਤੇ ਆਪਣੀਆਂ ਹੱਦਾਂ ਨੂੰ ਅੱਗੇ ਵਧਾਉਣ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਸ਼ਲਾਘਾਯੋਗ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਵਧਾਈ। ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

*****

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ


(Release ID: 2325811) ਵਿਜ਼ੀਟਰ ਕਾਊਂਟਰ : 19