ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੋਨਲਬੇਨ ਪਟੇਲ ਨੂੰ ਵਧਾਈ ਦਿੱਤੀ
Posted On:
20 OCT 2026 6:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਮਹਿਲਾ ਸਿੰਗਲਜ਼ ਵਰਗ-3 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੋਨਲਬੇਨ ਪਟੇਲ ਪ੍ਰਤੀ ਖ਼ੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਇਹ ਜ਼ਿਕਰ ਕਰਦੇ ਹੋਏ ਕਿ ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ ਦੀਆਂ ਆਪਣੀਆਂ ਪ੍ਰਾਪਤੀਆਂ ਵਿੱਚ ਪਹਿਲਾ ਵਿਅਕਤੀਗਤ ਤਮਗ਼ਾ ਜੋੜਿਆ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਖੇਡ ਸਫ਼ਰ ਦਾ ਇਹ ਵਿਸ਼ੇਸ਼ ਪਲ ਸਾਲਾਂ ਦੀ ਸਮਰਪਣ ਭਾਵਨਾ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਨੇ ਸੋਨਲਬੇਨ ਪਟੇਲ ਨੂੰ ਵਧਾਈ ਵੀ ਦਿੱਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:
“ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨਲਬੇਨ ਪਟੇਲ ਦੀ ਸਫ਼ਲਤਾ ’ਤੇ ਖ਼ੁਸ਼ੀ ਹੋਈ! ਉਨ੍ਹਾਂ ਨੇ ਮਹਿਲਾ ਸਿੰਗਲਜ਼ ਵਰਗ-3 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਹੈ ਅਤੇ ਏਸ਼ਿਆਈ ਪੈਰਾ ਖੇਡਾਂ ਦੀਆਂ ਆਪਣੀਆਂ ਪ੍ਰਾਪਤੀਆਂ ਵਿੱਚ ਪਹਿਲਾ ਵਿਅਕਤੀਗਤ ਤਮਗ਼ਾ ਜੋੜਿਆ ਹੈ। ਇਹ ਉਨ੍ਹਾਂ ਦੇ ਖੇਡ ਸਫ਼ਰ ਦਾ ਇੱਕ ਵਿਸ਼ੇਸ਼ ਪਲ ਹੈ, ਜੋ ਸਾਲਾਂ ਦੀ ਸਮਰਪਣ ਭਾਵਨਾ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਸਦਕਾ ਸੰਭਵ ਹੋਇਆ ਹੈ: ਪ੍ਰਧਾਨ ਮੰਤਰੀ @narendramodi”
****
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ
(Release ID: 2325818)
ਵਿਜ਼ੀਟਰ ਕਾਊਂਟਰ : 9
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam