ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਆਯੂਸ਼ ਵਰਮਾ ਨੂੰ ਵਧਾਈ ਦਿੱਤੀ

Posted On: 20 OCT 2026 7:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ53/54 ਈਵੈਂਟ ਵਿੱਚ ਨਿੱਜੀ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੀ ਦਾ ਤਮਗ਼ਾ ਜਿੱਤਣ ਲਈ ਆਯੂਸ਼ ਵਰਮਾ ਨੂੰ ਵਧਾਈ ਦਿੱਤੀ।

ਇਹ ਜ਼ਿਕਰ ਕਰਦੇ ਹੋਏ ਕਿ ਇਹ ਖਿਡਾਰੀ ਲਈ ਇੱਕ ਯਾਦਗਾਰੀ ਸ਼ੁਰੂਆਤ ਸੀ, ਸ਼੍ਰੀ ਮੋਦੀ ਨੇ ਆਸ ਪ੍ਰਗਟਾਈ ਕਿ ਆਯੂਸ਼ ਇਸ ਸਫ਼ਲਤਾ ਨੂੰ ਅੱਗੇ ਵਧਾਉਣਗੇ ਅਤੇ ਖੇਡ ਜਗਤ ਵਿੱਚ ਆਪਣੀ ਪਛਾਣ ਬਣਾਉਂਦੇ ਰਹਿਣਗੇ। ਉਨ੍ਹਾਂ ਨੇ ਆਯੂਸ਼ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

 “ਆਯੂਸ਼ ਵਰਮਾ ਲਈ ਇੱਕ ਯਾਦਗਾਰੀ ਸ਼ੁਰੂਆਤ! ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ53/54 ਈਵੈਂਟ ਵਿੱਚ ਨਿੱਜੀ ਸਰਵੋਤਮ ਪ੍ਰਦਰਸ਼ਨ ਦਰਜ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਉਹ ਇਸ ਸਫ਼ਲਤਾ ਨੂੰ ਅੱਗੇ ਵਧਾਉਣ ਅਤੇ ਖੇਡ ਜਗਤ ਵਿੱਚ ਆਪਣੀ ਪਛਾਣ ਬਣਾਉਂਦੇ ਰਹਿਣ। ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”

****

ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ


(Release ID: 2325822) ਵਿਜ਼ੀਟਰ ਕਾਊਂਟਰ : 15