Posted On:
20 OCT 2026 6:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਦੇ ਮਹਿਲਾ ਸਿੰਗਲਜ਼ ਦੇ 4-5 ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਭਵਿਨਾ ਪਟੇਲ ਨੂੰ ਵਧਾਈ ਦਿੱਤੀ।
ਇਹ ਜ਼ਿਕਰ ਕਰਦੇ ਹੋਏ ਕਿ ਇਹ ਖਿਡਾਰਨ ਲਈ ਇੱਕ ਹੋਰ ਤਮਗ਼ਾ ਅਤੇ ਇੱਕ ਹੋਰ ਮੀਲ ਪੱਥਰ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਸਾਲਾਂ ਦੌਰਾਨ ਉਨ੍ਹਾਂ ਦਾ ਨਿਰੰਤਰ ਪ੍ਰਦਰਸ਼ਨ ਅਤੇ ਖੇਡਾਂ ਵਿੱਚ ਉੱਤਮਤਾ ਪ੍ਰਤੀ ਅਡੋਲ ਦ੍ਰਿੜ੍ਹਤਾ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਨੇ ਭਵਿਨਾ ਪਟੇਲ ਨੂੰ ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:
“ਇੱਕ ਹੋਰ ਤਮਗ਼ਾ, ਇੱਕ ਹੋਰ ਮੀਲ ਪੱਥਰ!
ਏਸ਼ਿਆਈ ਪੈਰਾ ਖੇਡਾਂ 2026 ਦੇ ਮਹਿਲਾ ਸਿੰਗਲਜ਼ ਦੇ 4-5 ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ਲਈ @BhavinaOfficial ਨੂੰ ਵਧਾਈ। ਸਾਲਾਂ ਦੌਰਾਨ ਉਨ੍ਹਾਂ ਦਾ ਨਿਰੰਤਰ ਪ੍ਰਦਰਸ਼ਨ ਅਤੇ ਖੇਡਾਂ ਵਿੱਚ ਉੱਤਮਤਾ ਪ੍ਰਤੀ ਉਨ੍ਹਾਂ ਦੀ ਅਡੋਲ ਦ੍ਰਿੜ੍ਹਤਾ ਸੱਚਮੁੱਚ ਸ਼ਲਾਘਾਯੋਗ ਹੈ। ਉਨ੍ਹਾਂ ਦੇ ਆਉਣ ਵਾਲੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
****
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ