ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਰਾਕੇਸ਼ ਨੂੰ ਵਧਾਈਆਂ ਦਿੱਤੀਆਂ
Posted On:
20 OCT 2026 9:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ43/ਐੱਫ44/ਐੱਫ62/ਐੱਫ64 ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਰਾਕੇਸ਼ ਨੂੰ ਵਧਾਈ ਦਿੱਤੀ।
ਇਹ ਜ਼ਿਕਰ ਕਰਦੇ ਹੋਏ ਕਿ ਉਨ੍ਹਾਂ ਦੇ ਸ਼ਾਨਦਾਰ ਯਤਨ ਨੇ ਦੇਸ਼ ਵਿੱਚ ਬਹੁਤ ਖ਼ੁਸ਼ੀ ਲਿਆਂਦੀ ਹੈ, ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਰਾਕੇਸ਼ ਵੱਲੋਂ ਇੱਕ ਸ਼ਾਨਦਾਰ ਯਤਨ ਜਿਸ ਨੇ ਭਾਰਤ ਨੂੰ ਚਾਂਦੀ ਦਾ ਤਗ਼ਮਾ ਦਿਵਾਇਆ ਹੈ!
ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ43/ਐੱਫ44/ਐੱਫ62/ਐੱਫ64 ਮੁਕਾਬਲੇ ਵਿੱਚ ਇੱਕ ਸ਼ਾਨਦਾਰ ਥ੍ਰੋਅ ਨਾਲ, ਉਹ ਦੇਸ਼ ਵਿੱਚ ਬਹੁਤ ਖ਼ੁਸ਼ੀ ਲੈਕੇ ਆਏ ਹਨ। ਉਨ੍ਹਾਂ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ: ਪੀਐੱਮ @narendramodi”
****
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ
(Release ID: 2325829)
ਵਿਜ਼ੀਟਰ ਕਾਊਂਟਰ : 6