ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਪ੍ਰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ
Posted On:
20 OCT 2026 9:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ43/ਐੱਫ44/ਐੱਫ62/ਐੱਫ64 ਮੁਕਾਬਲੇ ਵਿੱਚ ਆਪਣੇ ਨਿੱਜੀ ਸਰਬੋਤਮ ਥ੍ਰੋਅ ਨਾਲ ਕਾਂਸੀ ਦਾ ਤਗ਼ਮਾ ਹਾਸਲ ਕਰਨ ’ਤੇ ਪ੍ਰਦੀਪ ਕੁਮਾਰ ਨੂੰ ਵਧਾਈ ਦਿੱਤੀ।
ਇਹ ਜ਼ਿਕਰ ਕਰਦੇ ਹੋਏ ਕਿ ਆਪਣੀਆਂ ਸੀਮਾਵਾਂ ਨੂੰ ਅੱਗੇ ਵਧਾਉਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਸਲ ਵਿੱਚ ਸ਼ਲਾਘਾਯੋਗ ਹੈ, ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਪ੍ਰਦੀਪ ਕੁਮਾਰ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਡਿਸਕਸ ਥ੍ਰੋਅ ਐੱਫ43/ਐੱਫ44/ਐੱਫ62/ਐੱਫ64 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ, ਨਾਲ ਹੀ ਆਪਣਾ ਨਿੱਜੀ ਸਰਬੋਤਮ ਥ੍ਰੋਅ ਵੀ ਦਰਜ ਕੀਤਾ ਹੈ। ਆਪਣੀਆਂ ਸੀਮਾਵਾਂ ਨੂੰ ਅੱਗੇ ਵਧਾਉਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਸਲ ਵਿੱਚ ਸ਼ਲਾਘਾਯੋਗ ਹੈ। ਵਧਾਈਆਂ ਅਤੇ ਸ਼ੁਭਕਾਮਨਾਵਾਂ: ਪੀਐੱਮ @narendramodi”
*******
ਐੱਮਜੇਪੀਐੱਸ/ਐੱਸਐੱਸ/ਵੀਜੇ/ਪੀਆਰਕੇ
(Release ID: 2325835)
ਵਿਜ਼ੀਟਰ ਕਾਊਂਟਰ : 5