ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਥਿਰੂ ਵੁਮਿਡੀ ਇਥਿਰਾਜ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ

Posted On: 21 OCT 2026 3:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਵੁਮਿਡੀ ਇਥਿਰਾਜ ਜੀ ਦੇ ਦੇਹਾਂਤ ’ਤੇ ਡੂੰਘਾ ਸੋਗ ਪ੍ਰਗਟ ਕੀਤਾ, ਜਿਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਭੇਟ ਕੀਤੇ ਗਏ ਇਤਿਹਾਸਕ ਸੇਂਗੋਲ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਯਤਨਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।

ਸ਼੍ਰੀ ਮੋਦੀ ਨੇ 2023 ਵਿੱਚ ਉਨ੍ਹਾਂ ਨਾਲ ਹੋਈ ਮੁਲਾਕਾਤ ਦੇ ਸਨਮਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਨਵੇਂ ਸੰਸਦ ਭਵਨ ਵਿੱਚ ਸੇਂਗੋਲ ਨੂੰ ਇੱਕ ਮਾਣਮੱਤਾ ਸਥਾਨ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸ਼ਿਲਪ ਕਲਾ ਭਾਰਤ ਦੀਆਂ ਮਾਣਮੱਤੀ ਪਰੰਪਰਾਵਾਂ ਅਤੇ ਰਾਸ਼ਟਰੀ ਯਾਤਰਾ ਦੇ ਵਿਚਕਾਰ ਇੱਕ ਜ਼ਿਕਰਯੋਗ ਸੰਬੰਧ ਦੀ ਪ੍ਰਤੀਨਿਧਤਾ ਕਰਦੇ ਹਨ। ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਆਪਣੀ ਹਾਰਦਿਕ ਸੰਵੇਦਨਾ ਪ੍ਰਗਟ ਕੀਤੀ।

 

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

ਥਿਰੂ ਵੁਮਿਡੀ ਇਥਿਰਾਜ ਜੀ ਦੇ ਦੇਹਾਂਤ ਤੋਂ ਮੈਨੂੰ ਡੂੰਘਾ ਦੁੱਖ ਹੋਇਆ ਹੈ। ਤਾਮਿਲਨਾਡੂ ਦੇ ਇੱਕ ਪ੍ਰਤਿਸ਼ਠਿਤ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਇਥਿਰਾਜ ਜੀ ਨੂੰ ਸਾਬਕਾ ਪ੍ਰਧਾਨ ਮੰਤਰੀ ਨਹਿਰੂ ਨੂੰ ਭੇਟ ਕੀਤੇ ਗਏ ਇਤਿਹਾਸਕ ਸੇਂਗੋਲ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਕਈ ਸਾਲਾਂ ਬਾਅਦ, 2023 ਵਿੱਚ, ਸਾਡੀ ਸਰਕਾਰ ਨੂੰ ਨਵੇਂ ਸੰਸਦ ਭਵਨ ਵਿੱਚ ਸੇਂਗੋਲ ਨੂੰ ਮਾਣਮੱਤਾ ਸਥਾਨ ਦੇਣ ਦਾ ਸੁਭਾਗ ਪ੍ਰਾਪਤ ਹੋਇਆ। ਉਸ ਦੌਰਾਨ, ਮੈਨੂੰ ਥਿਰੂ ਵੁਮਿਡੀ ਇਥਿਰਾਜ ਜੀ ਨੂੰ ਮਿਲਣ ਅਤੇ ਰਾਸ਼ਟਰ ਤੇ ਸੱਭਿਆਚਾਰ ਲਈ ਉਨ੍ਹਾਂ ਦੇ ਯੋਗਦਾਨ ਪ੍ਰਤੀ ਧੰਨਵਾਦ ਪ੍ਰਗਟ ਕਰਨ ਦਾ ਸੁਭਾਗ ਮਿਲਿਆ। ਉਨ੍ਹਾਂ ਦਾ ਜੀਵਨ ਅਤੇ ਸ਼ਿਲਪ ਕਲਾ ਭਾਰਤ ਦੀਆਂ ਮਾਣਮੱਤੀ ਪਰੰਪਰਾਵਾਂ ਅਤੇ ਸਾਡੀ ਰਾਸ਼ਟਰੀ ਯਾਤਰਾ ਦੇ ਵਿਚਕਾਰ ਇੱਕ ਅਦਭੁਤ ਸੰਬੰਧ ਦੀ ਪ੍ਰਤੀਨਿਧਤਾ ਕਰਦੇ ਹਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ। ਓਮ ਸ਼ਾਂਤੀ।

திரு உம்மிடி எத்திராஜ் அவர்களின் மறைவை அறிந்து மிகவும் வேதனையடைந்தேன். தமிழ்நாட்டை பூர்வீகமாகக் கொண்ட ஒரு பாரம்பரியமிக்க குடும்பத்திலிருந்து வந்த இவர், முன்னாள் பிரதமர் நேருவுக்கு வழங்கப்பட்ட வரலாற்றுச் சிறப்புமிக்க செங்கோலை வடிவமைத்தமைக்காக என்றும் நினைவுகூரப்படுவார். பல ஆண்டுகளுக்குப் பின்பு, 2023-ல், புதிய நாடாளுமன்றக் கட்டடத்தில் அந்த செங்கோலுக்கு உரிய கௌரவத்தை வழங்கி சிறப்பிக்கும் வாய்ப்பு எங்கள் அரசுக்கு கிடைத்தது. அப்போது திரு உம்மிடி எத்திராஜ் அவர்களை சந்தித்து, நமது நாட்டிற்கும் கலாச்சாரத்திற்கும் அவர் ஆற்றிய பங்களிப்பிற்காக நன்றி தெரிவிக்கும் பாக்கியம் எனக்குக் கிடைத்தது. அவரது வாழ்க்கையும், கலைத்திறனும், இந்தியாவின் பெருமைமிக்க வளமான பாரம்பரியத்திற்கும் நமது நாட்டின் வளர்ச்சிப் பயணத்திற்கும் இடையிலான போற்றத்தக்க தொடர்பை பிரதிபலிக்கின்றன. அவரது குடும்பத்தினருக்கும், ஆதரவாளர்களுக்கும் எனது ஆழ்ந்த இரங்கலைத் தெரிவித்துக் கொள்கிறேன். ஓம் சாந்தி."

 

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2326361) ਵਿਜ਼ੀਟਰ ਕਾਊਂਟਰ : 21