ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਪ੍ਰਣਵ ਦੇਸਾਈ ਨੂੰ ਵਧਾਈ ਦਿੱਤੀ

Posted On: 21 OCT 2026 9:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਟੀ64 ਮੁਕਾਬਲੇ ਵਿੱਚ ਸ਼ਾਨਦਾਰ ਦੌੜ ਦੇ ਨਾਲ ਕਾਂਸੇ ਦਾ ਤਗ਼ਮਾ ਹਾਸਲ ਕਰਨ ’ਤੇ ਪ੍ਰਣਵ ਦੇਸਾਈ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਕਾਂਸੇ ਦਾ ਤਗ਼ਮਾ ਉਨ੍ਹਾਂ ਨੇ ਆਪਣੀ ਮਿਹਨਤ ਨਾਲ ਕਮਾਇਆ ਹੈ ਅਤੇ ਉਨ੍ਹਾਂ ਦੀ ਰਫ਼ਤਾਰ, ਸਮਰਪਣ ਅਤੇ ਦ੍ਰਿੜ੍ਹਤਾ ਵਾਕਈ ਸ਼ਲਾਘਾਯੋਗ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਸੰਦੇਸ਼ ਸਾਂਝਾ ਕਰਦਿਆਂ ਲਿਖਿਆ:

“ਪ੍ਰਣਵ ਦੇਸਾਈ ਵੱਲੋਂ ਸ਼ਾਨਦਾਰ ਦੌੜ ਅਤੇ ਮਿਹਨਤ ਨਾਲ ਕਮਾਇਆ ਗਿਆ ਕਾਂਸੇ ਦਾ ਤਗ਼ਮਾ। ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਟੀ64 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈਆਂ। ਉਨ੍ਹਾਂ ਦੀ ਰਫ਼ਤਾਰ, ਸਮਰਪਣ ਅਤੇ ਦ੍ਰਿੜ੍ਹਤਾ ਵਾਕਈ ਸ਼ਲਾਘਾਯੋਗ ਹੈ: PM @narendramodi”

 

 

****

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2326474) ਵਿਜ਼ੀਟਰ ਕਾਊਂਟਰ : 4