ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਸਿਮਰਨ ਨੂੰ ਵਧਾਈ ਦਿੱਤੀ
Posted On:
21 OCT 2026 8:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 100 ਮੀਟਰ ਟੀ12 ਮੁਕਾਬਲੇ ਵਿੱਚ ਸ਼ਾਨਦਾਰ ਸਮੇਂ ਦੇ ਨਾਲ ਅਤੇ ਖੇਡਾਂ ਦਾ ਨਵਾਂ ਰਿਕਾਰਡ ਕਾਇਮ ਕਰਦਿਆਂ ਸੋਨੇ ਦਾ ਤਗ਼ਮਾ ਜਿੱਤਣ ’ਤੇ ਸਿਮਰਨ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਰਫ਼ਤਾਰ, ਦ੍ਰਿੜ੍ਹਤਾ ਅਤੇ ਖੇਡ ਉੱਤਮਤਾ ਪ੍ਰਤੀ ਸਮਰਪਣ ਵਾਕਈ ਸ਼ਲਾਘਾਯੋਗ ਹੈ, ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਲਗਾਤਾਰ ਸਫਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਸਾਂਝੀ ਕੀਤੀ:
“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 100 ਮੀਟਰ ਟੀ12 ਮੁਕਾਬਲੇ ਵਿੱਚ ਸ਼ਾਨਦਾਰ ਸਮੇਂ ਨਾਲ ਸੋਨੇ ਦਾ ਤਗ਼ਮਾ ਜਿੱਤਣ ਅਤੇ ਖੇਡਾਂ ਦਾ ਨਵਾਂ ਰਿਕਾਰਡ ਕਾਇਮ ਕਰਨ ’ਤੇ ਸਿਮਰਨ ਨੂੰ ਵਧਾਈਆਂ! ਉਨ੍ਹਾਂ ਦੀ ਰਫ਼ਤਾਰ, ਦ੍ਰਿੜ੍ਹਤਾ ਅਤੇ ਖੇਡ ਉੱਤਮਤਾ ਪ੍ਰਤੀ ਸਮਰਪਣ ਵਾਕਈ ਸ਼ਲਾਘਾਯੋਗ ਹੈ। ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਲਗਾਤਾਰ ਸਫਲਤਾ ਦੀ ਕਾਮਨਾ ਕਰਦਾ ਹਾਂ: PM @narendramodi”
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2326477)
ਵਿਜ਼ੀਟਰ ਕਾਊਂਟਰ : 3