ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਸੁਖਚੈਨ ਨੂੰ ਵਧਾਈ ਦਿੱਤੀ

Posted On: 21 OCT 2026 7:41PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ55 ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਕਾਂਸੇ ਦਾ ਤਗ਼ਮਾ ਜਿੱਤਣ ਅਤੇ ਸ਼ਲਾਘਾਯੋਗ ਪ੍ਰਦਰਸ਼ਨ ਕਰਨ ’ਤੇ ਸੁਖਚੈਨ ਨੂੰ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੇ ਸਮਰਪਣ, ਸਾਲਾਂ ਦੀ ਸਖ਼ਤ ਤਿਆਰੀ ਅਤੇ ਕੌਮਾਂਤਰੀ ਮੰਚ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਪ੍ਰਾਪਤੀ ਨਾਲ ਦੇਸ਼ ਦਾ ਮਾਣ ਵਧਿਆ ਹੈ ਅਤੇ ਇਹ ਹੋਰ ਕਈ ਸਫਲਤਾਵਾਂ ਦਾ ਰਾਹ ਪੱਧਰਾ ਕਰੇਗੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਦੱਸਿਆ:

“ਏਸ਼ਿਆਈ ਪੈਰਾ ਖੇਡਾਂ 2026 ਵਿੱਚ ਸੁਖਚੈਨ ਵੱਲੋਂ ਸ਼ਲਾਘਾਯੋਗ ਪ੍ਰਦਰਸ਼ਨ! ਉਨ੍ਹਾਂ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਐੱਫ55 ਮੁਕਾਬਲੇ ਵਿੱਚ ਸ਼ਾਨਦਾਰ ਥ੍ਰੋਅ ਨਾਲ ਕਾਂਸੇ ਦਾ ਤਗ਼ਮਾ ਹਾਸਲ ਕੀਤਾ ਹੈ। ਇਹ ਸਫਲਤਾ ਉਨ੍ਹਾਂ ਦੇ ਸਮਰਪਣ, ਸਾਲਾਂ ਦੀ ਸਖ਼ਤ ਤਿਆਰੀ ਅਤੇ ਕੌਮਾਂਤਰੀ ਮੰਚ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦੀ ਹੈ। ਦੇਸ਼ ਦਾ ਮਾਣ ਵਧਾਉਣ ਲਈ ਸੁਖਚੈਨ ਨੂੰ ਮੇਰੀਆਂ ਵਧਾਈਆਂ। ਮੇਰੀ ਕਾਮਨਾ ਹੈ ਕਿ ਇਹ ਪ੍ਰਾਪਤੀ ਹੋਰ ਕਈ ਸਫਲਤਾਵਾਂ ਦਾ ਰਾਹ ਪੱਧਰਾ ਕਰੇ: PM @narendramodi”

 

 

****

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2326480) ਵਿਜ਼ੀਟਰ ਕਾਊਂਟਰ : 5