Posted On:
21 OCT 2026 7:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਟੀ47 ਮੁਕਾਬਲੇ ਵਿੱਚ ਪ੍ਰਭਾਵਸ਼ਾਲੀ ਸਮੇਂ ਨਾਲ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੀ ਵੱਖਰੀ ਪਛਾਣ ਬਣਾਉਣ ’ਤੇ ਮੁਹੰਮਦ ਬਾਸਿਲ ਐੱਮ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਹੀਟਸ ਵਿੱਚ ਖੇਡਾਂ ਦਾ ਰਿਕਾਰਡ ਤੋੜਨ ਤੋਂ ਬਾਅਦ, ਫਾਈਨਲ ਵਿੱਚ ਆਪਣੇ ਹੀ ਰਿਕਾਰਡ ਨੂੰ ਸੁਧਾਰਨਾ ਪ੍ਰਤਿਭਾ ਅਤੇ ਦ੍ਰਿੜ੍ਹਤਾ ਦਾ ਸ਼ਾਨਦਾਰ ਪ੍ਰਦਰਸ਼ਨ ਹੈ, ਅਤੇ ਉਨ੍ਹਾਂ ਨੇ ਇਸ ਯਾਦਗਾਰ ਪ੍ਰਦਰਸ਼ਨ ਲਈ ਬਾਸਿਲ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ:
“ਮੁਹੰਮਦ ਬਾਸਿਲ ਐੱਮ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਟੀ47 ਮੁਕਾਬਲੇ ਵਿੱਚ ਪ੍ਰਭਾਵਸ਼ਾਲੀ ਸਮੇਂ ਨਾਲ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੀ ਵੱਖਰੀ ਪਛਾਣ ਬਣਾਈ ਹੈ। ਹੀਟਸ ਵਿੱਚ ਖੇਡਾਂ ਦਾ ਰਿਕਾਰਡ ਤੋੜਨ ਤੋਂ ਬਾਅਦ, ਉਨ੍ਹਾਂ ਨੇ ਫਾਈਨਲ ਵਿੱਚ ਆਪਣੇ ਹੀ ਰਿਕਾਰਡ ਨੂੰ ਸੁਧਾਰਿਆ। ਇਹ ਪ੍ਰਤਿਭਾ ਅਤੇ ਦ੍ਰਿੜ੍ਹਤਾ ਦਾ ਸ਼ਾਨਦਾਰ ਪ੍ਰਦਰਸ਼ਨ ਹੈ। ਇਸ ਯਾਦਗਾਰ ਪ੍ਰਦਰਸ਼ਨ ਲਈ ਬਾਸਿਲ ਨੂੰ ਮੇਰੀਆਂ ਵਧਾਈਆਂ: PM @narendramodi”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ