Posted On:
21 OCT 2026 7:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ 100 ਮੀਟਰ ਟੀ47 ਮੁਕਾਬਲੇ ਵਿੱਚ ਸ਼ਾਨਦਾਰ ਸਮੇਂ ਦੇ ਨਾਲ ਸੋਨੇ ਦਾ ਤਗ਼ਮਾ ਜਿੱਤਣ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ’ਤੇ ਦਿਲੀਪ ਗਾਵਿਤ ਨੂੰ ਵਧਾਈ ਦਿੱਤੀ ਹੈ।
ਇਹ ਦੱਸਦਿਆਂ ਕਿ ਉਨ੍ਹਾਂ ਦੀ ਜ਼ਬਰਦਸਤ ਰਫ਼ਤਾਰ ਅਤੇ ਹੁਨਰ ਨੇ ਦੇਸ਼ ਦਾ ਬਹੁਤ ਮਾਣ ਵਧਾਇਆ ਹੈ, ਸ਼੍ਰੀ ਮੋਦੀ ਨੇ ਇਸ ਸ਼ਾਨਦਾਰ ਜਿੱਤ ’ਤੇ ਦਿਲੀ ਵਧਾਈਆਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਯਤਨਾਂ ਵਿੱਚ ਵੀ ਜਿੱਤ ਦੇ ਇਸ ਸਿਲਸਿਲੇ ਨੂੰ ਬਰਕਰਾਰ ਰੱਖਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕਰਦਿਆਂ ਲਿਖਿਆ:
“ਦਿਲੀਪ ਗਾਵਿਤ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ਾਂ ਦੇ 100 ਮੀਟਰ ਟੀ47 ਮੁਕਾਬਲੇ ਵਿੱਚ ਸ਼ਾਨਦਾਰ ਸਮੇਂ ਨਾਲ ਸੋਨੇ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਦੀ ਜ਼ਬਰਦਸਤ ਰਫ਼ਤਾਰ ਅਤੇ ਹੁਨਰ ਨੇ ਦੇਸ਼ ਦਾ ਬਹੁਤ ਮਾਣ ਵਧਾਇਆ ਹੈ। ਇਸ ਸ਼ਾਨਦਾਰ ਜਿੱਤ ’ਤੇ ਦਿਲੀਪ ਨੂੰ ਹਾਰਦਿਕ ਵਧਾਈਆਂ। ਮੇਰੀ ਕਾਮਨਾ ਹੈ ਕਿ ਉਹ ਆਉਣ ਵਾਲੀਆਂ ਕੋਸ਼ਿਸ਼ਾਂ ਵਿੱਚ ਵੀ ਜਿੱਤ ਦੇ ਇਸ ਸਿਲਸਿਲੇ ਨੂੰ ਬਰਕਰਾਰ ਰੱਖਣ: PM @narendramodi”
***********
ਐੱਮਜੇਪੀਐੱਸ/ਐੱਸਐੱਸ/ਪੀਆਰਕੇ