Posted On:
21 OCT 2026 7:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਸ਼ੌਟ ਪੁਟ ਐੱਫ40 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਰਵੀ ਰੋਂਗਲੀ ਨੂੰ ਵਧਾਈ ਦਿੱਤੀ ਹੈ।
ਇਸ ਨੂੰ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਦੱਸਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਕੌਮਾਂਤਰੀ ਮੰਚ ’ਤੇ ਉਨ੍ਹਾਂ ਦੀ ਲਗਾਤਾਰ ਸਫਲਤਾ ਖੇਡ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ:
“ਰਵੀ ਰੋਂਗਲੀ ਲਈ ਇੱਕ ਹੋਰ ਸ਼ਾਨਦਾਰ ਪ੍ਰਾਪਤੀ!
ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਸ਼ੌਟ ਪੁਟ ਐੱਫ40 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ’ਤੇ ਉਨ੍ਹਾਂ ਨੂੰ ਵਧਾਈਆਂ। ਕੌਮਾਂਤਰੀ ਮੰਚ ’ਤੇ ਉਨ੍ਹਾਂ ਦੀ ਲਗਾਤਾਰ ਸਫਲਤਾ ਖੇਡ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦੀ ਹੈ: PM @narendramodi”
*************
ਐੱਮਜੇਪੀਐੱਸ/ਐੱਸਐੱਸ/ਪੀਆਰਕੇ