Posted On:
21 OCT 2026 6:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਸ਼ੌਟ ਪੁੱਟ ਐੱਫ46 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਪਰਵੀਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ’ਤੇ ਮਾਣ ਜਤਾਇਆ। ਪਰਵੀਨ ਨੇ ਇਸ ਮੁਕਾਬਲੇ ਵਿੱਚ ਆਪਣੇ ਇਸ ਸੀਜ਼ਨ ਦਾ ਸਰਬੋਤਮ ਥ੍ਰੋਅ ਕੀਤਾ।
ਉਨ੍ਹਾਂ ਦੇ ਸਮਰਪਣ ਅਤੇ ਜਨੂਨ ਦੀ ਸ਼ਲਾਘਾ ਕਰਦਿਆਂ, ਸ਼੍ਰੀ ਮੋਦੀ ਨੇ ਉਮੀਦ ਜਤਾਈ ਕਿ ਇਹ ਸਫ਼ਲਤਾ ਉਨ੍ਹਾਂ ਨੂੰ ਭਵਿੱਖ ਵਿੱਚ ਅਤੇ ਵੀ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ, ਸਾਂਝਾ ਕੀਤਾ:
“ਪਰਵੀਨ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੇ ਸ਼ੌਟ ਪੁੱਟ ਐੱਫ46 ਮੁਕਾਬਲੇ ਵਿੱਚ ਪ੍ਰਭਾਵਸ਼ਾਲੀ ਸੀਜ਼ਨ ਦੇ ਸਰਬੋਤਮ ਥ੍ਰੋਅ ਦੇ ਨਾਲ ਕਾਂਸੀ ਦਾ ਤਗ਼ਮਾ ਜਿੱਤ ਕੇ ਸਾਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਦਾ ਸਮਰਪਣ ਅਤੇ ਜਨੂਨ ਜ਼ਿਕਰਯੋਗ ਹੈ। ਇਹ ਸਫ਼ਲਤਾ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕਰੇ: ਪੀਐੱਮ ਨਰੇਂਦਰ ਮੋਦੀ”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ