ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਸ਼ੀਤਲ ਦੇਵੀ ਅਤੇ ਪਾਇਲ ਨਾਗ ਨੂੰ ਵਧਾਈ ਦਿੱਤੀ

Posted On: 21 OCT 2026 6:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ ਪੈਰਾ ਕੰਪਾਊਂਡ ਡਬਲਜ਼ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਸ਼ੀਤਲ ਦੇਵੀ ਅਤੇ ਪਾਇਲ ਨਾਗ ਨੂੰ ਵਧਾਈ ਦਿੱਤੀ।

ਦੇਸ਼ ਨੂੰ ਮਾਣ ਮਹਿਸੂਸ ਕਰਵਾਉਣ ਵਾਲੀ ਟੀਮ ਭਾਵਨਾ ਅਤੇ ਖੇਡ ਹੁਨਰ ਦੇ ਉੱਤਮ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ, ਸ਼੍ਰੀ ਮੋਦੀ ਨੇ ਦੋਵਾਂ ਖਿਡਾਰੀਆਂ ਨੂੰ ਉਨ੍ਹਾਂ ਦੇ ਆਗਾਮੀ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ: 

“ਟੀਮ ਭਾਵਨਾ ਅਤੇ ਖੇਡ ਹੁਨਰ ਦਾ ਉੱਤਮ ਪ੍ਰਦਰਸ਼ਨ! 

ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ ਪੈਰਾ ਕੰਪਾਊਂਡ ਡਬਲਜ਼ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਸ਼ੀਤਲ ਦੇਵੀ ਅਤੇ ਪਾਇਲ ਨਾਗ ਨੂੰ ਵਧਾਈ! ਦੋਵਾਂ ਖਿਡਾਰੀਆਂ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਦੇ ਆਗਾਮੀ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ: ਪੀਐੱਮ @narendramodi”

 

****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2326508) ਵਿਜ਼ੀਟਰ ਕਾਊਂਟਰ : 8