Posted On:
21 OCT 2026 6:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੀ 100 ਮੀਟਰ ਟੀ35 ਮੁਕਾਬਲੇ ਵਿੱਚ ਬਿਹਤਰੀਨ ਸਮਾਂ ਕੱਢਦੇ ਹੋਏ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਅਨੁਭਵ ਚੌਧਰੀ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਇਸ ਉਪਲਬਧੀ ਨੂੰ ਉਨ੍ਹਾਂ ਦੇ ਪਹਿਲੇ ਮੁਕਾਬਲੇ ਵਿੱਚ ਹੀ ਇੱਕ ਯਾਦਗਾਰ ਯਤਨ ਅਤੇ ਉਨ੍ਹਾਂ ਦੀ ਖੇਡ ਯਾਤਰਾ ਦੀ ਪ੍ਰਭਾਵਸ਼ਾਲੀ ਸ਼ੁਰੂਆਤ ਨੂੰ ਦਰਸਾਉਣ ਵਾਲਾ ਸਰਬੋਤਮ ਨਿੱਜੀ ਪ੍ਰਦਰਸ਼ਨ ਦੱਸਿਆ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਇਸ ਉੱਤਮ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੇ ਖੇਡ ਕਰੀਅਰ ਵਿੱਚ ਹੋਰ ਵੀ ਕਈ ਉਪਲਬਧੀਆਂ ਜੁੜਨਗੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਪਹਿਲੇ ਮੁਕਾਬਲੇ ਵਿੱਚ ਹੀ ਇੱਕ ਯਾਦਗਾਰ ਯਤਨ ਅਤੇ ਸਰਬੋਤਮ ਨਿੱਜੀ ਪ੍ਰਦਰਸ਼ਨ!
ਅਨੁਭਵ ਚੌਧਰੀ ਨੇ ਏਸ਼ਿਆਈ ਪੈਰਾ ਖੇਡਾਂ ਵਿੱਚ ਇੱਕ ਪ੍ਰਭਾਵਸ਼ਾਲੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਪੁਰਸ਼ਾਂ ਦੀ 100 ਮੀਟਰ ਟੀ35 ਮੁਕਾਬਲੇ ਵਿੱਚ ਬਿਹਤਰੀਨ ਸਮਾਂ ਕੱਢਦੇ ਹੋਏ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਉੱਤਮ ਉਪਲਬਧੀ ਲਈ ਉਨ੍ਹਾਂ ਨੂੰ ਵਧਾਈ। ਉਮੀਦ ਹੈ ਕਿ ਉਨ੍ਹਾਂ ਦੇ ਖੇਡ ਕਰੀਅਰ ਵਿੱਚ ਹੋਰ ਵੀ ਕਈ ਉਪਲਬਧੀਆਂ ਜੁੜਨਗੀਆਂ: ਪੀਐੱਮ @narendramodi”
*************
ਐੱਮਜੇਪੀਐੱਸ/ਐੱਸਐੱਸ/ਪੀਆਰਕੇ