Posted On:
21 OCT 2026 7:13PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੇ 100 ਮੀਟਰ ਟੀ35 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ ਹੈ।
ਇਹ ਦੱਸਦਿਆਂ ਕਿ ਉਨ੍ਹਾਂ ਨੇ ਦੋ ਦੌੜਾਂ ਅਤੇ ਦੋ ਚਾਂਦੀ ਦੇ ਤਗ਼ਮਿਆਂ ਨਾਲ ਯਾਦਗਾਰ ਮੁਹਿੰਮ ਮੁਕੰਮਲ ਕੀਤੀ ਹੈ, ਸ਼੍ਰੀ ਮੋਦੀ ਨੇ ਕਿਹਾ ਕਿ 100 ਮੀਟਰ ਅਤੇ 200 ਮੀਟਰ, ਦੋਵਾਂ ਵਿੱਚ ਉਨ੍ਹਾਂ ਦੀ ਸਫਲਤਾ ਉਨ੍ਹਾਂ ਦੀ ਸ਼ਾਨਦਾਰ ਤਰੱਕੀ, ਬਿਹਤਰੀਨ ਰਫ਼ਤਾਰ ਅਤੇ ਅਟੁੱਟ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀਤੀ ਨੇ ਇਹ ਦਿਖਾਇਆ ਹੈ ਕਿ ਲਗਾਤਾਰ ਕੋਸ਼ਿਸ਼ਾਂ ਅਤੇ ਆਤਮ-ਵਿਸ਼ਵਾਸ ਨਾਲ ਕੀ ਹਾਸਲ ਕੀਤਾ ਜਾ ਸਕਦਾ ਹੈ, ਅਤੇ ਪੂਰਾ ਭਾਰਤ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਵਿੱਚ ਸਾਂਝਾ ਕੀਤਾ:
“ਦੋ ਦੌੜਾਂ, ਦੋ ਚਾਂਦੀ ਦੇ ਤਗ਼ਮੇ!
ਪ੍ਰੀਤੀ ਪਾਲ ਨੇ ਇੱਕ ਹੋਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾਵਾਂ ਦੇ 100 ਮੀਟਰ ਟੀ35 ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਏਸ਼ਿਆਈ ਪੈਰਾ ਖੇਡਾਂ 2026 ਦੀ ਆਪਣੀ ਯਾਦਗਾਰ ਮੁਹਿੰਮ ਮੁਕੰਮਲ ਕੀਤੀ ਹੈ। 100 ਮੀਟਰ ਅਤੇ 200 ਮੀਟਰ, ਦੋਵਾਂ ਵਿੱਚ ਉਨ੍ਹਾਂ ਦੀ ਸਫਲਤਾ ਉਨ੍ਹਾਂ ਦੀ ਸ਼ਾਨਦਾਰ ਤਰੱਕੀ, ਬਿਹਤਰੀਨ ਰਫ਼ਤਾਰ ਅਤੇ ਅਟੁੱਟ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਪ੍ਰੀਤੀ ਨੇ ਦਿਖਾਇਆ ਹੈ ਕਿ ਲਗਾਤਾਰ ਕੋਸ਼ਿਸ਼ਾਂ ਅਤੇ ਆਤਮ-ਵਿਸ਼ਵਾਸ ਨਾਲ ਕੀ ਹਾਸਲ ਕੀਤਾ ਜਾ ਸਕਦਾ ਹੈ। ਭਾਰਤ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾ ਰਿਹਾ ਹੈ: PM @narendramodi”
***
ਐੱਮਜੇਪੀਐੱਸ/ਐੱਸਐੱਸ/ਪੀਆਰਕੇ