Posted On:
22 OCT 2026 10:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਨਦਾਰ ਤੈਰਾਕੀ ਦੇ ਨਾਲ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੀ 100 ਮੀਟਰ ਬ੍ਰੈਸਟਸਟ੍ਰੋਕ ਐੱਸਬੀ9 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ’ਤੇ ਸਵਾਤਿਕ ਪਾਟਿਲ ਨੂੰ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਉੱਤਮ ਉਪਲਬਧੀ ਉਨ੍ਹਾਂ ਦੇ ਅਨੁਸ਼ਾਸਨ, ਸਮਰਪਣ ਅਤੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ, ਅਤੇ ਉਨ੍ਹਾਂ ਨੇ ਉਨ੍ਹਾਂ ਦੇ ਖੇਡ ਸਫ਼ਰ ਵਿੱਚ ਨਿਰੰਤਰ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਸਵਾਤਿਕ ਪਾਟਿਲ ਵੱਲੋਂ ਉੱਤਮ ਤੈਰਾਕੀ! ਉਨ੍ਹਾਂ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਪੁਰਸ਼ਾਂ ਦੀ 100 ਮੀਟਰ ਬ੍ਰੈਸਟਸਟ੍ਰੋਕ ਐੱਸਬੀ9 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਹ ਸ਼ਾਨਦਾਰ ਉਪਲਬਧੀ ਉਨ੍ਹਾਂ ਦੇ ਅਨੁਸ਼ਾਸਨ, ਸਮਰਪਣ ਅਤੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਖੇਡ ਦੇ ਆਪਣੇ ਸਫ਼ਰ ਵਿੱਚ ਨਿਰੰਤਰ ਸਫ਼ਲਤਾ ਲਈ ਸਵਾਤਿਕ ਨੂੰ ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
***********
ਐੱਮਜੇਪੀਐੱਸ/ਐੱਸਐੱਸ/ਪੀਆਰਕੇ