Posted On:
22 OCT 2026 9:52PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ 400 ਮੀਟਰ ਟੀ11 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਲਈ ਰਵੰਨੀ ਵਲਸਾਨੈਨੀ ਨੂੰ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਉਨ੍ਹਾਂ ਦੀ ਪ੍ਰਤਿਭਾ ਅਤੇ ਇਕਾਗਰਤਾ ਦਾ ਇੱਕ ਅਦਭੁਤ ਉਦਾਹਰਣ ਹੈ, ਅਤੇ ਉਨ੍ਹਾਂ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਰਵੰਨੀ ਵਲਸਾਨੈਨੀ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਹਿਲਾਵਾਂ ਦੀ 400 ਮੀਟਰ ਟੀ11 ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦਾ ਪ੍ਰਦਰਸ਼ਨ ਉਨ੍ਹਾਂ ਦੀ ਪ੍ਰਤਿਭਾ ਅਤੇ ਇਕਾਗਰਤਾ ਦਾ ਇੱਕ ਅਦਭੁਤ ਉਦਾਹਰਣ ਹੈ। ਆਗਾਮੀ ਯਤਨਾਂ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
****
ਐੱਮਜੇਪੀਐੱਸ/ਐੱਸਐੱਸ/ਪੀਆਰਕੇ