Posted On:
22 OCT 2026 6:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਿਕਸਡ ਡਬਲਜ਼ ਕਲਾਸ ਐਕਸਡੀ7 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤਣ ਲਈ ਭਾਵਿਨਾ ਪਟੇਲ ਅਤੇ ਸ਼ੁਭਮ ਵਧਵਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਮਿਕਸਡ ਡਬਲਜ਼ ਵਿੱਚ ਭਾਰਤ ਦਾ ਪਹਿਲਾ ਤਗ਼ਮਾ ਜਿੱਤ ਕੇ ਭਾਰਤੀ ਪੈਰਾ ਟੇਬਲ ਟੈਨਿਸ ਵਿੱਚ ਨਵਾਂ ਇਤਿਹਾਸ ਸਿਰਜਿਆ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵਰਕ, ਲਗਨ ਅਤੇ ਦ੍ਰਿੜ੍ਹ ਇਰਾਦੇ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਦੋਵਾਂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਕਿਹਾ:
“ਭਾਰਤੀ ਪੈਰਾ ਟੇਬਲ ਟੈਨਿਸ ਲਈ ਇੱਕ ਇਤਿਹਾਸਕ ਪਲ!
ਭਾਵਿਨਾ ਪਟੇਲ ਅਤੇ ਸ਼ੁਭਮ ਵਧਵਾ ਨੇ ਏਸ਼ਿਆਈ ਪੈਰਾ ਖੇਡਾਂ 2026 ਵਿੱਚ ਮਿਕਸਡ ਡਬਲਜ਼ ਕਲਾਸ ਐਕਸਡੀ7 ਮੁਕਾਬਲੇ ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਇਨ੍ਹਾਂ ਖੇਡਾਂ ਦੇ ਮਿਕਸਡ ਡਬਲਜ਼ ਵਿੱਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕੀਤਾ ਹੈ।
ਉਨ੍ਹਾਂ ਦੇ ਤਾਲਮੇਲ, ਲਗਨ ਅਤੇ ਦ੍ਰਿੜ੍ਹ ਇਰਾਦੇ ਨੇ ਦੇਸ਼ ਦਾ ਮਾਣ ਵਧਾਇਆ ਹੈ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਦੋਵਾਂ ਖਿਡਾਰੀਆਂ ਨੂੰ ਵਧਾਈਆਂ। ਉਨ੍ਹਾਂ ਦੀ ਨਿਰੰਤਰ ਸਫਲਤਾ ਲਈ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ